Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ 'ਤੇ ਉਤਰੇ

July 26, 2025 05:54 PM
SehajTimes

ਮਾਂ ਤੋਂ ਵਿਰਵੇ ਦੋ ਛੋਟੇ ਬੱਚਿਆਂ ਦੇ ਦਿਵਿਆਂਗ ਪਿਤਾ ਲਈ ਰੋਜ਼ਗਾਰ ਦਾ ਪ੍ਰਬੰਧ ਕਰਨ ਤੇ ਬੰਸਰੀਆਂ ਵੇਚਦੇ ਦੋ ਬੱਚਿਆਂ ਦੀ ਪੜ੍ਹਾਈ ਤੇ ਹੁਨਰ ਵਿਕਾਸ ਲਈ ਤੁਰੰਤ ਦਿੱਤੇ ਨਿਰਦੇਸ਼

ਕਿਹਾ, ਬਾਲਾਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ

ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਖ਼ੁਦ ਸੜਕਾਂ 'ਤੇ ਉਤਰੇ ਅਤੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਬਾਹਰ ਜਾਇਜ਼ਾ ਲਿਆ। ਇਸ ਮੌਕੇ 21 ਨੰਬਰ ਫਾਟਕ ਦੇ ਪੁੱਲ ਤੋਂ ਪਹਿਲਾਂ ਲਹਿਲ ਚੌਂਕ ਵਿੱਚ ਅਜਿਹੇ ਦੋ ਬੱਚੇ ਮਿਲੇ, ਜਿਨ੍ਹਾਂ ਦੇ ਨਾਲ ਦੇ ਦਿਵਿਆਂਗ ਵਿਅਕਤੀ ਨੇ ਦੱਸਿਆ ਕਿ ਉਸਦੇ ਤਿੰਨ ਬੱਚੇ ਹਨ ਤੇ ਇਨ੍ਹਾਂ ਦੀ ਮਾਤਾ ਦੀ ਮੌਤ ਹੋ ਚੁੱਕੀ ਹੈ, ਪਰੰਤੂ ਉਹ ਆਪਣੇ ਬੱਚਿਆਂ ਤੋਂ ਭੀਖ ਨਹੀਂ ਮੰਗਵਾਉਂਦਾ। ਇਸ 'ਤੇ ਡਿਪਟੀ ਕਮਿਸ਼ਨਰ ਨੇ ਇਸ ਵਿਅਕਤੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੇ ਇਸ ਦੇ ਮੁੜ ਵਸੇਬੇ ਲਈ ਸਬੰਧਤ ਵਿਭਾਗ ਨੂੰ ਤੁਰੰਤ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ। ਜਦੋਂਕਿ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਦੋ ਬੱਚੇ ਬੰਸਰੀਆਂ ਵੇਚਦੇ ਪਾਏ ਗਏ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਬੱਚਿਆਂ ਨਾਲ ਗੱਲ ਕਰਕੇ ਇਨ੍ਹਾਂ ਦੀ ਪੜ੍ਹਾਈ ਤੇ ਇਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਚੌਂਕਾਂ ਵਿਖੇ ਤਾਇਨਾਤ ਪੀ.ਸੀ.ਆਰ. ਅਤੇ ਟ੍ਰੈਫਿਕ ਪੁਲਿਸ ਟੀਮਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਬੱਚਾ ਖ਼ੁਦ ਭੀਖ ਮੰਗਦਾ ਨਜ਼ਰ ਆਉਂਦਾ ਹੈ ਜਾਂ ਕੋਈ ਸ਼ੱਕੀ ਵਿਅਕਤੀ ਉਸ ਤੋਂ ਭੀਖ ਮੰਗਵਾ ਰਿਹਾ ਦਿੱਸੇ ਤਾਂ ਤੁਰੰਤ ਇਸ ਨੂੰ ਰੋਕਿਆ ਜਾਵੇ ਅਤੇ ਅਜਿਹੇ ਬੱਚਿਆਂ ਦੀ ਸੂਚਨਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਮੋਬਾਇਲ ਨੰਬਰ 9646006027, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੇ ਫੋਨ ਨੰਬਰ 7087409494 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਚਾਈਲਡ ਕੇਅਰ ਨੰਬਰ 1098 'ਤੇ ਕਾਲ ਕਰਕੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਚੌਂਕ ਵਿੱਚ ਕੋਈ ਬੱਚਾ ਭੀਖ ਮੰਗਦਾ ਪਾਇਆ ਗਿਆ ਤਾਂ ਸਬੰਧਤ ਚੌਂਕਾਂ ਵਿੱਚ ਤਾਇਨਾਤ ਮੁਲਾਜਮ ਜ਼ਿੰਮੇਵਾਰ ਹੋਣਗੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਜਿੱਥੇ ਪੂਰੇ ਜ਼ਿਲ੍ਹੇ ਭਰ ਵਿੱਚ ਛਾਪਾਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਨ ਲਈ ਵੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਇੱਕ ਭਿਆਨਕ ਸਮੱਸਿਆ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਬੱਚਿਆਂ ਦੇ ਪੁਨਰ ਵਸੇਬੇ ਲਈ ਵੀ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿੱਖਿਆ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 'ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ। ਜਦੋਂਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਮੇਜਰ (ਰਿਟਾ.) ਹਰਜੋਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਕੌਰ, ਪੁਲਿਸ ਇੰਸਪੈਕਟਰ ਗਗਨਦੀਪ ਸਿੰਘ ਤੇ ਮਨਪ੍ਰੀਤ ਕੌਰ ਤੂਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ