Sunday, July 27, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Malwa

“ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

July 26, 2025 06:05 PM
SehajTimes

ਪਟਿਆਲਾ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਾਰਡ ਨੰ: 14, 16 ,21, 23 , 24 , 25 ,26, 27, 28  ਅਤੇ  29 ਵਿਖੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੁਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਨਸ਼ਾ ਮੁਕਤੀ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਲੋਕਾਂ ਦੇ ਇਕੱਠ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਰੱਧ ਕਰਨ ਲਈ ਵਿਸ਼ੇਸ਼ ਜਾਗੁਰਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ।
                     ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਹੈ । ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਕਣ ਅਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫ਼ਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫ਼ਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ । ਓਹਨਾ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ ਰਿਹਾ ਹੈ।
ਡਾ ਬਲਬੀਰ ਸਿੰਘ ਨੇ ਇਲਾਕਾ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਇਸ ਜੰਗ ‘ ਚ ਸਰਕਾਰ ਤੇ ਪ੍ਰਸ਼ਾਸ਼ਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।ਉਹਨਾਂ ਇਸ ਮੌਕੇ ਜਾਗਰੁਕਤਾ ਸਭਾਵਾਂ ਵਿੱਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ । ਇਸ ਮੌਕੇ ਲੋਕਾਂ ਨੇ ਵੀ ਇਸ ਨਸ਼ਾ ਮੁਕਤੀ ਯਾਤਰਾ ਦੌਰਾਨ ਸਹੁੰ ਚੁੱਕ ਕੇ ਪੂਰਾ ਸਮਰਥਨ ਦਿੱਤਾ। ਉਹਨਾਂ ਲੋਕਾਂ ਨੂੰ ਕਿਹਾ ਕਿ ਅਗਰ ਤੁਹਾਡੇ ਖੇਤਰ ਅੰਦਰ ਕੋਈ ਵੀ ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਇਸ ਦੀ ਸੂਚਨਾ  ਤੁਰੰਤ ਪੁਲਿਸ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ,  ਡਿਪਟੀ ਮੇਅਰ ਹਰਿੰਦਰ ਕੋਹਲੀ, ਐਸ ਡੀ ਐਮ ਹਰਜੋਤ ਕੌਰ ਜਸਵੀਰ ਸਿੰਘ ਗਾਂਧੀ, ਤੇਜਿੰਦਰ ਮਹਿਤਾ,  ਡੀ ਐਸ ਪੀ ਮਨੋਜ ਗੋਰਸੀ, ਐਸ ਐਮ ਓ ਡਾਕਟਰ ਨਾਗਰਾ, ਜੋਤੀ ਮਰਵਾਹਾ, ਮੋਹਿਤ ਕੁਮਾਰ, ਪ੍ਰਿਤਪਾਲ ਭੰਡਾਰੀ, ਪ੍ਰੀਤੀ ਧਵਨ, ਗੁਰਪ੍ਰੀਤ ਸਿੰਘ ਬਾਵਾ, ਕਰਨੈਲ ਸਿੰਘ, ਮਨਦੀਪ ਸਿੰਘ, ਨਿਸ਼ਾਂਤ, ਕੁਲਵੰਤ ਲਾਲਕਾ, ਵਾਰਡਾਂ ਦੇ ਐਮ ਸੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਦੇ ਸ਼ਿਕਾਰ ਸਿੱਖਿਆ ਵਿਭਾਗ ਦੀ ਕਾਇਆਂ ਕਲਪ ਕੀਤੀ : ਹਰਜੋਤ ਸਿੰਘ ਬੈਂਸ

ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਵਿੱਚ ਪੰਜਾਬੀ ਯੂਨੀਵਰਸਿਟੀ ਨਿਭਾ ਰਹੀ ਹੈ ਮਿਸਾਲੀ ਭੂਮਿਕਾ: ਚੀਫ਼ ਵਿਪ੍ਹ ਪ੍ਰੋ. ਬਲਜਿੰਦਰ ਕੌਰ

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ 'ਤੇ ਉਤਰੇ

ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਪੈਦਾ ਹੋ ਰਹੇ ਨਵੇਂ ਮੌਕਿਆਂ ਤੋਂ ਕੀਤਾ ਜਾਵੇ ਜਾਗਰੂਕ : ਡਾ. ਪ੍ਰੀਤੀ ਯਾਦਵ

ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ 'ਚ ਸ਼ਰਧਾਲੂਆਂ ਲਈ ਸਫ਼ਾਈ ਤੇ ਸੁਰੱਖਿਆ ਪ੍ਰਬੰਧਾਂ ਤੇ ਸਰੋਵਰ ਦੀ ਪਾਈਪ ਲਾਈਨ ਦਾ ਨਿਰੀਖਣ

ਹਰਿਆਲੀ ਤੀਜ: ਪਰੰਪਰਾ ਦੀਆਂ ਜੜ੍ਹਾਂ ਅਤੇ ਆਧੁਨਿਕਤਾ ਦੀਆਂ ਸ਼ਾਖਾਵਾਂ

"ਅਮਰ ਸ਼ਹੀਦ ਊਧਮ ਸਿੰਘ" ਪੁਸਤਕ ਲੋਕ ਅਰਪਣ

ਐੱਪਲ ਆਈਫੋਨ ਵਿਕਰੇਤਾ ਨੇ ਡੀਲਰਾਂ ਨੂੰ ਵੰਡੇ ਇਨਾਮ 

ਰਾਜਿੰਦਰ ਦੀਪਾ ਨੇ ਸੜਕ ਦਾ ਨਾਮ ਬਦਲਣ ਤੇ ਸਰਕਾਰ ਤੋਂ ਮੰਗਿਆ ਜਵਾਬ