Friday, October 31, 2025

Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

July 26, 2025 06:27 PM
SehajTimes

ਅਮਿੱਟ ਛਾਪਾਂ ਛੱਡਦਾ ਯਾਦਗਾਰੀ ਹੋ ਨਿਬੜਿਆ ਤੀਆਂ ਦਾ ਤਿਓਹਾਰ

ਐੱਸ.ਏ.ਐੱਸ.ਨਗਰ : ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਮੂਹ ਮਹਿਲਾ ਕਰਮਚਾਰਨਾਂ ਅਤੇ ਅਧਿਕਾਰਨਾਂ ਵੱਲੋਂ ਬੜੇ ਹੀ ਮਨਮੋਹਕ ਅੰਦਾਜ਼ ਵਿੱਚ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਦੇ ਪਹਿਲੇ ਮਹਿਲਾ ਡਾਇਰੈਕਟਰ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਆਉਣ ਨਾਲ ਇਸ ਸ਼ਗਨਾਂ ਭਰੇ ਵਿਹੜੇ ਨੂੰ ਹੋਰ ਵੀ ਚਾਰ ਚੰਦ ਲੱਗ ਗਏ। ਉਨ੍ਹਾਂ ਨੇ ਇਸ ਪ੍ਰੋਗਰਾਮ ਦਾ ਬਹੁਤ ਆਨੰਦ ਮਾਣਿਆ ਅਤੇ ਨਾਲ ਹੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਮਿੰਦਰ ਕੌਰ ਵੱਲੋਂ ਤੀਆਂ ਦਾ ਜੋ ਪ੍ਰੋਗਰਾਮ ਤਿਆਰ ਕਰਵਾਇਆ ਗਿਆ ਹੈ, ਬਹੁਤ ਹੀ ਸਲਾਹੁਣਯੋਗ ਹੈ। ਉਨ੍ਹਾਂ ਨੇ ਪੰਜਾਬੀ ਵਿਸ਼ਾ ਮਾਹਿਰ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਫਤਰੀ ਕੰਮ ਦੇ ਰੁਝੇਵੇਂ ਹੁੰਦੇ ਹੋਏ ਵੀ ਅਜਿਹੇ ਪ੍ਰੋਗਰਾਮ ਕਰਨਾ, ਆਪਣੇ ਸਮਾਜ ਅਤੇ ਆਪਣੀਆਂ ਪੁਰਾਣੀਆਂ ਸਮਾਜਿਕ ਰੀਤਾਂ ਨੂੰ ਜੀਵਤ ਰੱਖਣ ਦਾ ਬਹੁਤ ਹੀ ਵਧੀਆ ਉਪਰਾਲਾ ਹੈ।
ਇਸ ਮੌਕੇ ਡਿਪਟੀ ਸਕੱਤਰ, ਡਾ ਗੁਰਮੀਤ ਕੌਰ ਨੇ ਵੀ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਡਿਪਟੀ ਡਾਇਰੈਕਟਰ ਨਵਨੀਤ ਕੌਰ ਨੇ ਵੀ ਪ੍ਰਗੋਰਾਮ ਦੀ ਸ਼ਲਾਘਾ ਕਰਦਿਆਂ ਪੇਸ਼ ਕੀਤੇ ਗਏ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਦਾ ਵਧੀਆ ਉਪਰਾਲਾ ਦੱਸਿਆ।
ਪਜਾਬ ਸਕੂਲ ਸਿੱਖਿਆਂ ਬੋਰਡ ਦੀਆਂ ਮਹਿਲਾਂ ਕਰਮਚਾਰਨਾਂ ਵੱਲੋਂ ਤੀਆਂ ਦੇ ਤਿਓਹਾਰ ਮੌਕੇ ਪੰਜਾਬੀ ਲੋਕ ਗੀਤ, ਪੰਜਾਬੀ ਸੋਲੋ ਡਾਂਸ, ਪੰਜਾਬਣਾਂ ਦੀ ਜਿੰਦ ਜਾਨ ਗਿੱਧਾ ਮੇਰੀ ਜਾਨ ਕੁੜੇ ਦੀ ਪੇਸ਼ਕਾਰੀ ਸਭਨਾਂ ਦੇ ਦਿਲਾਂ ਦੀ ਧੜਕਣ ਬਣ ਗਿਆ। ਇਸ ਦੇ ਨਾਲ ਹੀ ਤੀਆਂ ਦੇ ਤਿਓਹਾਰ ਮੌਕੇ ਵਿਆਹੀਆਂ ਹੋਈਆਂ ਕੁੜੀਆਂ ਨੂੰ ਪੇਕੇ ਘਰ ਵੱਲੋਂ ਦਿੱਤੇ ਜਾਣ ਵਾਲੇ ਸੰਧਾਰੇ ਦੀ ਪੇਸ਼ਕਾਰੀ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ। ਪ੍ਰੋਗਰਾਮ ਦੌਰਾਨ ਤਿਆਰ ਕੀਤੀ ਗਈ ਸਟੇਜ ਵੀ ਪੰਜਾਬੀ ਸੱਭਿਆਚਾਰ ਦੀ ਵੰਨਗੀਂ ਪੇਸ਼ ਕਰਦੀ ਨਜ਼ਰ ਆਈ। ਸਟੇਜ ਨੂੰ ਪੁਰਾਤਨ ਵਿਰਸੇ ਨਾਲ ਸਬੰਧਤ ਸਮਾਨ ਮਧਾਣੀਆਂ ਚਾਟੀਆਂ, ਚਰਖੇ, ਪੱਖੀਆਂ, ਚੱਕੀਆਂ ਅਤੇ ਫੁਲਕਾਰੀਆਂ ਨਾਲ ਇਸ ਤਰ੍ਹਾਂ ਸਜਾਇਆ ਗਿਆ ਜੋ ਕਿ ਸਭਨਾਂ ਦੇ ਦਿਲਾਂ ਨੂੰ ਭਾਅ ਗਿਆ। ਜਿਥੇ ਇਸ ਤੀਆਂ ਦੇ ਤਿਓਹਾਰ ਦਾ ਸਭਨਾਂ ਨੇ ਆਨੰਦ ਮਾਣਿਆ, ਉਥੇ ਨਾਲ ਹੀ ਇਸ ਤਿਓਹਾਰ ਨੇ ਸਾਰਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦਾ ਸੁਨੇਹਾ ਵੀ ਦਿੱਤਾ।
ਅੰਤ ਵਿੱਚ ਮੁੱਖ ਮਹਿਮਾਨ, ਸੰਗੀਤਾ ਤੂਰ ਵੱਲੋਂ ਕਿਹਾ ਗਿਆ ਕਿ ਸਾਨੂੰ ਹਰ ਸਾਲ ਅਜਿਹੇ ਪ੍ਰੋਗਰਾਮ ਕਰਾਉਣੇ ਚਾਹੀਦੇ ਹਨ, ਤਾਂ ਜੋ ਅੱਜ ਦੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਇਸੇ ਤਰ੍ਹਾਂ ਜੋੜੀ ਰੱਖੀਏ ਅਤੇ ਆਪਣੀ ਮਾਂ ਬੋਲੀ ਨੂੰ ਹਮੇਸ਼ਾ ਮਾਣ ਦੇ ਸਕੀਏ। ਇਸ ਪ੍ਰਗਰਾਮ ਦਾ ਸਾਰਿਆਂ ਨੇ ਬਹੁਤ ਹੀ ਆਨੰਦ ਮਾਣਿਆਂ ਅਤੇ ਪ੍ਰੋਗਰਾਮ ਅਮਿੱਟ ਛਾਪਾਂ ਛੱਡਦਾ ਹੋਇਆ ਯਾਦਗਾਰੀ ਹੋ ਨਿੱਬੜਿਆ।

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ