Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

July 26, 2025 06:31 PM
SehajTimes

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਸ਼ਾਹ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਹੋਰ ਪਾਰਟੀਆਂ ਨੂੰ ਅੱਗੇ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਅਟਾਰੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ 'ਤੇ ਸਥਿਤ ਬੱਸ ਸਟਾਪ ਕਠਾਣੀਆਂ ਨੇੜੇ ਚਾਰ ਮੁਲਜ਼ਮਾਂ ਨੂੰ ਉਦੋਂ ਰੋਕਿਆ, ਜਦੋਂ ਉਹ ਆਪਣੇ ਆਟੋ-ਰਿਕਸ਼ਾ 'ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 40 ਮਿਤੀ 25-07-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ