Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

July 26, 2025 07:53 PM
SehajTimes

ਘੱਟ ਆਮਦਨ ਵਾਲੇ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੀ ਸਿੱਧੀ ਵਿੱਤੀ ਸਹਾਇਤਾ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ 'ਤੇ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 357, ਪਠਾਨਕੋਟ ਦੇ 72, ਰੂਪਨਗਰ ਦੇ 301, ਐਸ.ਏ.ਐਸ.ਨਗਰ ਦੇ 46, ਸੰਗਰੂਰ ਦੇ 55, ਮਾਲੇਰਕੋਟਲਾ ਦੇ 38 ਅਤੇ ਤਰਨਤਾਰਨ ਦੇ 157 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਹੇਠ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਜਿਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ ਅਤੇ ਉਹ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਹ ਲਾਭ ਦਿੱਤਾ ਜਾ ਸਕਦਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਦਿਆਂ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ