Sunday, July 27, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Malwa

ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਦੇ ਸ਼ਿਕਾਰ ਸਿੱਖਿਆ ਵਿਭਾਗ ਦੀ ਕਾਇਆਂ ਕਲਪ ਕੀਤੀ : ਹਰਜੋਤ ਸਿੰਘ ਬੈਂਸ

July 26, 2025 08:12 PM
SehajTimes

ਸਿੱਖਿਆ ਮੰਤਰੀ ਵੱਲੋਂ ਪਟਿਆਲਾ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਸੰਵਾਦ

ਕਿਹਾ, ਸਾਡੀ ਸਰਕਾਰ ਨੇ ਕਿਸੇ ਅਧਿਆਪਕ ਯੂਨੀਅਨ ਦੇ ਮੈਂਬਰ ਨਾਲ ਨਹੀਂ ਕੀਤਾ ਵਿਤਕਰੇ ਵਾਲਾ ਸਲੂਕ

ਪਟਿਆਲਾ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨਾਲ ਰਚਾਏ ਸੰਵਾਦ ਮੌਕੇ ਐਲਾਨ ਕੀਤਾ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਤੀਜਾ ਬੈਚ ਜਲਦੀ ਹੀ ਫਿਨਲੈਂਡ ਭੇਜਿਆ ਜਾਵੇਗਾ। ਸੰਵਾਦ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਿੱਖਿਆ ਮੰਤਰੀ ਦੇ ਨਾਲ ਸਮੂਹ ਅਧਿਆਪਕਾਂ ਨੇ ਬੀਤੇ ਦਿਨ ਰਾਜਸਥਾਨ ਦੇ ਝਾਲਾਵਾੜ ਵਿੱਚ ਸਕੂਲ ਦੀ ਛੱਤ ਡਿਗਣ ਕਾਰਨ 7 ਮਾਸੂਮ ਬੱਚਿਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਦੀ ਕਾਂਇਆਂ ਕਲਪ ਕੀਤੇ ਜਾਣ ਬਾਰੇ ਖੁਲਾਸੇ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਰਕੇ ਸਿੱਖਿਆ ਵਿਭਾਗ ਰੁਲ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਿੱਖਿਆ ਮੰਤਰੀਆਂ ਨੇ ਕੇਵਲ 'ਦੋ ਟੀ'ਜ' 'ਤੇ ਹੀ ਆਪਣਾ ਧਿਆਨ ਕੇਂਦਰਿਤ ਕੀਤਾ ਹੋਇਆ ਸੀ, ਇੱਕ ਟਰਾਂਸਫਰ ਤੇ ਦੂਜਾ ਟੈਂਡਰ, ਪਰੰਤੂ ਉਨ੍ਹਾਂ ਨੇ ਟੀਚਰਜ ਤੇ ਸਟੂਡੈਂਟਸ ਸਮੇਤ ਸਿੱਖਿਆ ਪ੍ਰਣਾਲੀ ਦੇ ਬੁਨਿਆਦੀ ਢਾਂਚੇ 'ਚ ਸੁਧਾਰਾਂ ਨੂੰ ਹੀ ਆਪਣਾ ਟੀਚਾ ਮਿੱਥਿਆ।
ਸਿੱਖਿਆ ਮੰਤਰੀ ਨੇ ਮੌਜੂਦਾ ਸਮੇਂ ਰਾਜ ਦੇ ਸਕੂਲੀ ਸਿੱਖਿਆ ਢਾਂਚੇ ਨੂੰ ਦੇਸ਼ ਦਾ ਇੱਕ ਨੰਬਰ ਦਾ ਬਣਾਉਣ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਤੇ ਮਿਲੀ ਫੀਡਬੈਕ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸੇ ਵੀ ਅਧਿਆਪਕ ਯੂਨੀਅਨ ਦੇ ਮੈਂਬਰ ਨਾਲ ਵਿਤਕਰੇਬਾਜੀ ਨਹੀਂ ਕੀਤੀ ਸਗੋਂ ਸਾਰਿਆਂ ਦੇ ਮਸਲੇ ਹੱਲ ਕੀਤੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਿਨ੍ਹਾਂ ਕੋਲ, ਉਚੇਰੀ, ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੀ ਹਨ, ਨੇ ਅਧਿਆਪਕਾਂ ਨਾਲ ਸੰਵਾਦ ਪ੍ਰੋਗਰਾਮ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਉਚਾ ਚੁੱਕਣ ਲਈ ਕਾਰਗਰ ਸਾਬਤ ਹੋਣ ਵਾਲਾ ਪ੍ਰੋਗਰਾਮ ਦੱਸਦਿਆਂ ਆਪਣੀ ਈਮੇਲ ਆਈ.ਡੀ. ਸਾਂਝੀ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਆਪਕ ਸਾਹਮਣੇ ਬੋਲ ਕੇ ਨਹੀਂ ਦੱਸ ਸਕਦਾ ਤਾਂ ਉਹ ਈਮੇਲ ਵੀ ਕਰ ਸਕਦਾ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਧਿਆਪਕਾਂ ਨੂੰ ਨਾਲ ਜੋੜਕੇ ਸੂਬੇ ਦੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਤੇ ਤੰਦਰੁਸਤ ਬਣਾਉਣ ਲਈ ਨਿਵੇਕਲੀ ਪਹਿਲਕਦਮੀ ਕਰ ਰਿਹਾ ਹੈ। ਸਿਹਤ ਮੰਤਰੀ ਨੇ ਅਧਿਆਪਕਾਂ ਦੇ ਵਿਦਿਆਰਥੀਆਂ ਲਈ ਮੁਢਲੀ ਸਿਹਤ ਸਿਖਲਾਈ ਦੇਣ ਲਈ ਉਲੀਕੇ ਪ੍ਰੋਗਰਾਮ ਬਾਰੇ ਵੀ ਜਾਣੂ ਕਰਵਾਇਆ। ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੇ ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸਿੰਘ ਨੇ ਸਿੱਖਿਆ ਮੰਤਰੀ ਦਾ ਸਵਾਗਤ ਕੀਤਾ।
ਸੰਵਾਦ ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਸ਼ੁਰੂ ਕੀਤੇ ਦੁਵੱਲੇ ਸੰਵਾਦ ਦਾ ਪ੍ਰੋਗਰਾਮ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਦੀ ਨੰਬਰ ਇੱਕ ਬਣਾਉਣ ਲਈ ਅਧਿਆਪਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਏਗਾ। ਅਧਿਆਪਕਾਂ ਨੇ ਅਧਿਆਪਕਾਂ ਦੀ ਵਿਦੇਸ਼ਾਂ ਤੇ ਆਈਆਈਐਮ ਵਿਖੇ ਸਿਖਲਾਈ, ਮਿਸ਼ਨ ਸਮਰੱਥ, ਸਕੂਲਾਂ ਨੂੰ ਬੈਗਲੈਸ ਬਣਾਉਣ, ਯੁੱਧ ਨਸ਼ਿਆਂ ਵਿਰੁੱਧ ਸਮੇਤ ਹੋਰ ਕਈ ਮਸਲਿਆਂ ਬਾਰੇ ਆਪਣੀ ਰਾਏ ਸਿੱਖਿਆ ਮੰਤਰੀ ਦੇ ਸਨਮੁੱਖ ਪੇਸ਼ ਕੀਤੀ।

Have something to say? Post your comment

 

More in Malwa

ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਵਿੱਚ ਪੰਜਾਬੀ ਯੂਨੀਵਰਸਿਟੀ ਨਿਭਾ ਰਹੀ ਹੈ ਮਿਸਾਲੀ ਭੂਮਿਕਾ: ਚੀਫ਼ ਵਿਪ੍ਹ ਪ੍ਰੋ. ਬਲਜਿੰਦਰ ਕੌਰ

“ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ 'ਤੇ ਉਤਰੇ

ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਪੈਦਾ ਹੋ ਰਹੇ ਨਵੇਂ ਮੌਕਿਆਂ ਤੋਂ ਕੀਤਾ ਜਾਵੇ ਜਾਗਰੂਕ : ਡਾ. ਪ੍ਰੀਤੀ ਯਾਦਵ

ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ 'ਚ ਸ਼ਰਧਾਲੂਆਂ ਲਈ ਸਫ਼ਾਈ ਤੇ ਸੁਰੱਖਿਆ ਪ੍ਰਬੰਧਾਂ ਤੇ ਸਰੋਵਰ ਦੀ ਪਾਈਪ ਲਾਈਨ ਦਾ ਨਿਰੀਖਣ

ਹਰਿਆਲੀ ਤੀਜ: ਪਰੰਪਰਾ ਦੀਆਂ ਜੜ੍ਹਾਂ ਅਤੇ ਆਧੁਨਿਕਤਾ ਦੀਆਂ ਸ਼ਾਖਾਵਾਂ

"ਅਮਰ ਸ਼ਹੀਦ ਊਧਮ ਸਿੰਘ" ਪੁਸਤਕ ਲੋਕ ਅਰਪਣ

ਐੱਪਲ ਆਈਫੋਨ ਵਿਕਰੇਤਾ ਨੇ ਡੀਲਰਾਂ ਨੂੰ ਵੰਡੇ ਇਨਾਮ 

ਰਾਜਿੰਦਰ ਦੀਪਾ ਨੇ ਸੜਕ ਦਾ ਨਾਮ ਬਦਲਣ ਤੇ ਸਰਕਾਰ ਤੋਂ ਮੰਗਿਆ ਜਵਾਬ