Sunday, July 27, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਚਾਰ ਤਸਕਰ ਕਾਬੂ; 6 ਕਿਲੋਗ੍ਰਾਮ ਹੈਰੋਇਨ ਬਰਾਮਦ

July 26, 2025 08:56 PM
SehajTimes

ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ: ਸੀਪੀ ਗੁਰਪ੍ਰੀਤ ਸਿੰਘ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਜੁੜੇ ਸੰਗਠਿਤ ਹੈਰੋਇਨ ਤਸਕਰੀ ਕਾਰਟੈਲ ਦੇ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 6.1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਜੋਬਨ (29) ਵਾਸੀ ਪਿੰਡ ਧਨੋਆ, ਅੰਮ੍ਰਿਤਸਰ, ਧਰਮ ਸਿੰਘ ਉਰਫ਼ ਹੈਪੀ (32) ਅਤੇ ਕੁਲਬੀਰ ਸਿੰਘ ਉਰਫ਼ ਗੁਰਦੀਪ ਸਿੰਘ ਉਰਫ਼ ਥਾਮਸ (24) ਦੋਵੇਂ ਵਾਸੀ ਅਜਨਾਲਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਸਰਬਜੀਤ ਉਰਫ਼ ਜੋਬਨ, ਜੋ ਕਿ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ, ਸਰਹੱਦ ਪਾਰ ਦੇ ਬਦਨਾਮ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਇੱਕ ਨਾਬਾਲਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹਨਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਅਜਨਾਲਾ ਤੋਂ ਦੋ ਹੋਰ ਤਸਕਰਾਂ - ਧਰਮ ਸਿੰਘ ਅਤੇ ਕੁਲਬੀਰ ਸਿੰਘ - ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ। ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਤਸਕਰ ਸਰਬਜੀਤ ਉਰਫ਼ ਜੋਬਨ ਪਾਕਿਸਤਾਨ ਅਧਾਰਿਤ ਤਸਕਰਾਂ ਜੋ ਖੇਪਾਂ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਖੇਪਾਂ ਪ੍ਰਾਪਤ ਕਰਦਾ ਸੀ। ਪੁੱਛਗਿੱਛ ਦੌਰਾਨ ਦੋਸ਼ੀ ਸਰਬਜੀਤ ਨੇ ਖੁਲਾਸਾ ਕੀਤਾ ਕਿ ਉਹ ਇੱਕ ਖੇਪ ਵਿੱਚ 4-5 ਕਿਲੋ ਹੈਰੋਇਨ ਡਿਲੀਵਰ ਕਰਦਾ ਸੀ ਅਤੇ ਉਹ ਹਥਿਆਰਾਂ ਦੀਆਂ ਖੇਪਾਂ ਵੀ ਡਿਲੀਵਰ ਚੁੱਕਾ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਨਾਬਾਲਗ ਪਾਕਿਸਤਾਨ ਅਧਾਰਿਤ ਤਸਕਰ ਰਾਣਾ ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਸ ਵਿੱਚ ਐਫਆਈਆਰ ਨੰਬਰ 45 ਮਿਤੀ 24-07-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏਅਰਪੋਰਟ ਵਿਖੇ ਦਰਜ ਕੀਤੀ ਗਈ ਹੈ ਅਤੇ ਐਫਆਈਆਰ ਨੰਬਰ 142 ਮਿਤੀ 23-07-25 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਸ਼ਹੀਦੀ ਸ਼ਤਾਬਦੀ ਧਾਰਮਿਕ ਸਹਿਣਸ਼ੀਲਤਾ ਅਤੇ ਰਾਸ਼ਟਰੀ ਚੇਤਨਾ ਨੂੰ ਜਗਾਉਣ ਦਾ ਵੇਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸਾਲਾਨਾ ਬਰਸੀ ਤੇ ਸ਼ਰਧਾਂਜਲੀ ਸਮਾਰੋਹ: ਧਾਰਮਿਕ ਵਿਰਾਸਤ, ਰਾਸ਼ਟਰੀ ਜਾਗਰੂਕਤਾ ਅਤੇ ਅਕਾਦਮਿਕ ਅਦਬ ਨੂੰ ਸਮਰਪਿਤ ਰਹੀ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ : ਮੁੱਖ ਮੰਤਰੀ ਵੱਲੋਂ ਸੰਕਲਪ

ਵਿਕਸਿਤ ਅੰਮ੍ਰਿਤਸਰ" ਰਾਹੀਂ ਤਰਨਜੀਤ ਸਿੰਘ ਸੰਧੂ ਦੀਆਂ ਪਹਿਲਕਦਮੀਆਂ ਅੰਮ੍ਰਿਤਸਰ ਦੇ ਸੁਨਹਿਰੀ ਭਵਿੱਖ ਵੱਲ ਲੈ ਜਾ ਰਹੀਆਂ ਹਨ

ਤਰਨਜੀਤ ਸਿੰਘ ਸੰਧੂ ਦੀ ਨਵੀਂ ਨਿਯੁਕਤੀ ਭਾਰਤ-ਅਮਰੀਕਾ ਸਾਂਝ ਲਈ ਨਵੇਂ ਯੁੱਗ ਦੀ ਸ਼ੁਰੂਆਤ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅਮਰੀਕਾ ਵੱਲੋਂ ਟੀਆਰਐੱਫ ਨੂੰ ਅੰਤਰਰਾਸ਼ਟਰੀ ਦਹਿਸ਼ਤ ਗੁੱਟ ਐਲਾਨਣਾ ਭਾਰਤੀ ਪੈਂਤੜੇ ਦੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ