Thursday, July 31, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Health

ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

July 28, 2025 03:17 PM
SehajTimes

ਮੋਹਾਲੀ : ਜਿ਼ਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦਸਿਆ ਕਿ ਹੈਪੇਟਾਈਟਸ ਜਿਗਰ ਦੀ ਸੋਜਿ਼ਸ਼ ਦੀ ਬੀਮਾਰੀ ਹੈ ਜੋ ਵਾਇਰਸ ਰਾਹੀਂ ਫੈਲਦੀ ਹੈ। ਜੇ ਇਸ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਸ ਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਇਸ ਦਾ ਇਲਾਜ ਸੰਭਵ ਹੈ। ਇਸ ਸਾਲ ਦਾ ਵਿਸ਼ਾ-ਵਸਤੂ ਹੈ ਆਉ ਇਸ ਦੇ ਅੜਿੱਕਿਆਂ ਨੂੰ ਦੂਰ ਕਰੀਏ। ਸਿਹਤ ਅਧਿਕਾਰੀਆਂ ਨੇ ਦਸਿਆ ਕਿ ਹੈਪੇਟਾਈਟਸ ਪੰਜ ਤਰ੍ਹਾਂ ਦਾ ਹੁੰਦਾ ਹੈ ਜਿਸ ਵਿੱਚ ਹੈਪੇਟਾਈਟਸ ਏ,ਬੀ ,ਸੀ,ਡੀ ਤੇ ਈ ਹਨ। ਹੈਪੇਟਾਈਟਸ ਦੀ ਏ ਅਤੇ ਈ ਕਿਸਮ ਦੂਸਿ਼ਤ ਪਾਣੀ ਪੀਣ, ਗਲੇ ਸੜੇ ਫਲ ਖਾਣ ਨਾਲ ਤੇ ਮੱਖੀਆਂ ਦੁਆਰਾ ਗੰਦੇ ਕੀਤੇ ਭੋਜਨ ਖਾਣ ਅਤੇ ਬਿਨਾਂ ਹੱਥ ਧੋਤੇ ਭੋਜਨ ਖਾਣ ਨਾਲ ਹੁੰਦਾ ਹੈ। ਹੈਪਾਟਾਈਟਸ ਸੀ ਅਤੇ ਬੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਦੂਸ਼ਿਤ ਖੂਨ ਚੜ੍ਹਾਉਣ ਨਾਲ ਫੈਲਦੀ ਹੈ। ਇਸ ਲਈ ਹੈਪਾਟਾਈਟਸ ਸੀ ਅਤੇ ਬੀ ਦਾ ਟੈਸਟ ਕਰਵਾਉਣਾ ਜ਼ਰੂਰੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ ਅਤੇ ਸਿਹਤ ਕਾਮੇ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾੰ ਛੇਤੀ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ ਇਸ ਰੋਗ ਨਾਲ ਮਰਨ ਵਾਲਿਆਂ ਦੀ ਗਿਣਤੀ ਐਚ.ਆਈ.ਵੀ., ਟੀ.ਬੀ., ਮਲੇਰੀਆ ਜਿਹੀਆਂ ਬੀਮਾਰੀਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਤੋਂ ਵੀ ਜਿ਼ਆਦਾ ਹੈ।ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੈਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜ਼ਿਲ੍ਹਾ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ।

      ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸ ਦੀ ਲਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਅੰਦਰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ ਜਿਸ ਨਾਲ ਜਿਗਰ ਦੀ ਸੋਜਿਸ਼ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜ਼ਰੂਰੀ ਹੈ ਜੋ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਮਰੀਜਾਂ ਨੂੰ ਖੁਰਾਕ ਕਿੱਟਾਂ ਦਿੱਤੀਆਂ

ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਸਾਰਕੋਮਾ ਜਾਗਰੂਕਤਾ ਪ੍ਰੋਗਰਾਮ ਅਤੇ ਅਨੱਸਥੀਸੀਆ ਵਰਕਸ਼ਾਪ ਦਾ ਆਯੋਜਨ ਕੀਤਾ

ਏਡੀਸੀ ਵੱਲੋਂ ਡੇਂਗੂ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ

'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਜਿ਼ਲ੍ਹੇ ਦੇ ਧਾਰਮਕ ਸਥਾਨਾਂ ’ਚ ਕੀਤਾ ਨਿਰੀਖਣ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ

ਮੋਹਾਲੀ ; ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ਵਿਚ ਮਿਲਿਆ ਲਾਰਵਾ

ਐਸਡੀਐਮ ਰਾਜਪੁਰਾ ਵੱਲੋਂ ਸਿਹਤ ਵਿਭਾਗ ਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ

ਮਿਊਟੇਸ਼ਨ ਜਾਂਚ ਲਈ ਨੇਕਸਟ ਜਨੇਰੇਸਨ ਸੀਕਵੇਂਸਿੰਗ ਤਕਨਾਲੋਜੀ ਹੁਣ HBCh&RC, ਪੰਜਾਬ  ਵਿੱਚ ਉਪਲਬਧ ਹੈ

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

ਪਿੰਡ ਕਲਿਆਣ ਦੇ ਮੈਗਾ ਕੈੰਪ ਵਿੱਚ 170 ਲੋਕਾਂ ਦਾ ਚੈੱਕਅੱਪ