Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਿੰਡ ਸੈਦਖੇੜੀ ਦਾ ਦੌਰਾ

July 28, 2025 04:51 PM
SehajTimes
ਪਟਿਆਲਾ :  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸੈਦਖੇੜੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਸਰਕਾਰੀ ਹਾਈ ਸਕੂਲ ਸਮੇਤ ਮਨਰੇਗਾ ਤੇ ਕੂੜਾ ਪ੍ਰਬੰਧਨ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ) ਸ੍ਰੀ ਅਵਿਕੇਸ਼ ਗੁਪਤਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਵੀ ਮੌਜੂਦ ਸਨ। 
ਡਾ. ਪ੍ਰੀਤੀ ਯਾਦਵ ਨੇ ਸਕੂਲ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਪੜ੍ਹਾਈ, ਲਾਇਬ੍ਰੇਰੀ, ਖੇਡਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। 
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ 'ਚ ਕੀਤੀ ਸਖ਼ਤ ਮਿਹਨਤ ਦਾ ਨਤੀਜਾ ਜ਼ਰੂਰ ਮਿਲਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨੈਤਿਕ ਗੁਣਾਂ ਅਤੇ ਕਿੱਤਾ ਮੁਖੀ ਅਗਵਾਈ ਦੇਣ ਲਈ ਵੀ ਉਤਸ਼ਾਹਿਤ ਕੀਤਾ। ਡਾ. ਯਾਦਵ ਨੇ ਸਕੂਲ ਪ੍ਰਬੰਧ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਨੇ ਹੈੱਡ ਮਾਸਟਰ ਹਰਪ੍ਰੀਤ ਸਿੰਘ ਅਤੇ ਅਧਿਆਪਕਾਂ ਦੀ ਟੀਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿਚ ਸਫਾਈ, ਵਿਦਿਅਰਥੀਆਂ ਦੀ ਪਾਠਕ੍ਰਮ ਗਤੀਵਿਧੀਆਂ ਅਤੇ ਸਰਕਾਰੀ ਸਕੀਮਾਂ ਦੀ ਲਾਗੂ ਰਣਨੀਤੀ ਦਰਸਾਉਂਦੀ ਹੈ ਕਿ ਸਕੂਲ ਦੀ ਟੀਮ ਮਿਲ ਕੇ ਚੰਗੇ ਪੱਧਰ 'ਤੇ ਮਿਹਨਤ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਦਿਅਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਦੀ ਭੂਮਿਕਾ ਮਹੱਤਵਪੂਰਨ ਹੈ।
 
 
 

Have something to say? Post your comment