Tuesday, September 16, 2025

Chandigarh

ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

July 28, 2025 04:57 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਸੋਜਿ਼ਸ਼ ਦੀ ਬੀਮਾਰੀ ਹੈ ਜੋ ਵਾਇਰਸ ਰਾਹੀਂ ਫੈਲਦੀ ਹੈ। ਜੇ ਇਸ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਸ ਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਇਸ ਦਾ ਇਲਾਜ ਸੰਭਵ ਹੈ। ਇਸ ਸਾਲ ਦਾ ਵਿਸ਼ਾ-ਵਸਤੂ ਹੈ, ਆਉ! ਇਸ ਦੇ ਅੜਿੱਕਿਆਂ ਨੂੰ ਦੂਰ ਕਰੀਏ। ਸਿਹਤ ਅਧਿਕਾਰੀਆਂ ਨੇ ਦਸਿਆ ਕਿ ਹੈਪੇਟਾਈਟਸ ਪੰਜ ਤਰ੍ਹਾਂ ਦਾ ਹੁੰਦਾ ਹੈ, ਜਿਸ ਵਿੱਚ ਹੈਪੇਟਾਈਟਸ ਏ,ਬੀ ,ਸੀ, ਡੀ ਤੇ ਈ ਹਨ। ਹੈਪੇਟਾਈਟਸ ਦੀ ਏ ਅਤੇ ਈ ਕਿਸਮ ਦੂਸ਼ਿਤ ਪਾਣੀ ਪੀਣ, ਗਲੇ-ਸੜੇ ਫਲ ਖਾਣ ਨਾਲ ਤੇ ਮੱਖੀਆਂ ਦੁਆਰਾ ਗੰਦੇ ਕੀਤੇ ਭੋਜਨ ਖਾਣ ਅਤੇ ਬਿਨਾਂ ਹੱਥ ਧੋਤੇ ਭੋਜਨ ਖਾਣ ਨਾਲ ਹੁੰਦਾ ਹੈ। ਹੈਪਾਟਾਈਟਸ ਸੀ ਅਤੇ ਬੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਦੂਸ਼ਿਤ ਖੂਨ ਚੜ੍ਹਾਉਣ ਨਾਲ ਫੈਲਦੀ ਹੈ। ਇਸ ਲਈ ਹੈਪਾਟਾਈਟਸ ਸੀ ਅਤੇ ਬੀ ਦਾ ਟੈਸਟ ਕਰਵਾਉਣਾ ਜ਼ਰੂਰੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ ਅਤੇ ਸਿਹਤ ਕਾਮੇ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਛੇਤੀ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ ਇਸ ਰੋਗ ਨਾਲ ਮਰਨ ਵਾਲਿਆਂ ਦੀ ਗਿਣਤੀ ਐਚ.ਆਈ.ਵੀ., ਟੀ.ਬੀ., ਮਲੇਰੀਆ ਜਿਹੀਆਂ ਬੀਮਾਰੀਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਤੋਂ ਵੀ ਜਿ਼ਆਦਾ ਹੈ।ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੈਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜ਼ਿਲ੍ਹਾ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ।
      ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸ ਦੀ ਲਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਅੰਦਰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ ਜਿਸ ਨਾਲ ਜਿਗਰ ਦੀ ਸੋਜਿਸ਼ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜ਼ਰੂਰੀ ਹੈ ਜੋ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ