Saturday, November 01, 2025

Malwa

ਲੈਂਡ ਪੂਲਿੰਗ ਨੀਤੀ ਕਿਸਾਨੀ ਕਿੱਤੇ ਨੂੰ ਖ਼ਤਮ ਕਰਨ ਦੇ ਤੁੱਲ--ਸੇਖੋਂ 

July 30, 2025 12:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਮਿਊਨਿਸਟ ਪਾਰਟੀ ਮਾਰਕਸਵਾਦੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸਮਾਗਮ ਆਯੋਜਿਤ ਕੀਤਾ। ਇਸ ਮੌਕੇ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਕਾਮਰੇਡ  ਭੂਪ ਚੰਦ ਚੰਨੋ, ਕਾਮਰੇਡ ਅਬਦੁਲ  ਸਤਾਰ, ਕਾਮਰੇਡ ਚਮਕੌਰ ਸਿੰਘ ਖੇੜੀ ਜ਼ਿਲ੍ਹਾ ਸਕੱਤਰ, ਕਾਮਰੇਡ ਹੰਗੀ ਖਾਂ ਤਹਿਸੀਲ ਸਕੱਤਰ, ਕਾਮਰੇਡ ਵਰਿੰਦਰ ਕੌਸ਼ਿਕ, ਰੇਨੂੰ ਬਾਲਾ, ਸਤਿੰਦਰ ਚੀਮਾਂ, ਅਮਰਜੀਤ ਕੌਰ ਨੰਗਲਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮਹਾਨ ਕ੍ਰਾਂਤੀਕਾਰੀ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸ਼ਹੀਦ ਉਧਮ ਸਿੰਘ ਨੇ ਅੰਗਰੇਜ਼ੀ ਹਕੂਮਤ ਵੱਲੋਂ ਕੀਤੇ ਜੱਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ 21 ਸਾਲ ਬਾਅਦ ਲੰਡਨ ਦੇ ਕੈਕਸਟਨ ਹਾਲ ਵਿਖੇ ਜਾ ਕੇ ਬਦਲਾ ਲਿਆ ਜਿਸ ਨਾਲ ਦੇਸ਼ ਦੀ ਅਣਖ ਉੱਚੀ ਹੋਈ ਅਤੇ ਅੰਗਰੇਜ਼ਾਂ ਨੂੰ ਦੇਸ਼ ਛੱਡ ਕੇ ਭੱਜਣਾ ਪਿਆ। ਸ਼ਹੀਦ ਉਧਮ ਸਿੰਘ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਜਿਸ ਨਾਲ ਅੰਗਰੇਜ਼ ਹਕੂਮਤ ਨੂੰ ਸਮਝ ਆ ਸਕੇ ਕਿ ਸਾਰੇ ਧਰਮਾਂ ਦੇ ਲੋਕ ਦੇਸ਼ ਨੂੰ ਆਜ਼ਾਦ ਕਰਵਾਉਣਾ ਚਾਹੁੰਦੇ ਹਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਂਹ ਲੈ ਰਹੇ ਹਾਂ। ਕਾਮਰੇਡ ਸੇਖੋਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਕਿਸਾਨੀ ਕਿੱਤੇ ਨੂੰ ਖ਼ਤਮ ਕਰਨ ਦੇ ਤੁੱਲ ਹੈ। ਕਿਸਾਨਾਂ ਦੀਆਂ ਜਮੀਨਾਂ ਜਬਰੀ ਐਕਵਾਇਰ ਕਰਨ ਦਾ ਰਾਹ ਪੱਧਰਾ ਕੀਤਾ ਗਿਆ ਹੈ। ਉਨ੍ਹਾਂ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਅਬਦੁਲ ਸਤਾਰ, ਚਮਕੌਰ ਸਿੰਘ ਖੇੜੀ, ਵਰਿੰਦਰ ਕੌਸ਼ਿਕ, ਅਮਰਜੀਤ ਕੌਰ ਨੰਗਲਾ ਨੇ ਕਿਹਾ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਦਕਾ ਪੰਜਾਬੀਆਂ ਤੇ ਇਲਾਕੇ ਦਾ ਮਾਣ ਵਧਿਆ ਹੈ। ਉਹਨਾਂ ਕਿਹਾ ਕਿ ਲੋੜ ਹੈ ਫਿਰਕੂ ਤਾਕਤਾਂ ਦੇ ਵਿਰੁੱਧ ਡਟਕੇ ਇਕੱਠੇ ਹੋ ਕੇ ਲੜਨ ਦੀ ਹੈ ਉਹਨਾਂ ਪਾਰਟੀ ਦੀ ਮਜਬੂਤੀ ਲਈ ਸਾਰਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਤਹਿਸੀਲ ਸਕੱਤਰ ਕਾਮਰੇਡ ਹੰਗੀ ਖਾਂ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਸਮੇਂ ਸਤਿੰਦਰ ਚੀਮਾ, ਜੋਗਿੰਦਰ ਬੱਧਣ, ਲਖਵਿੰਦਰ ਸਿੰਘ ਸਰਕਲ ਪ੍ਰਧਾਨ, ਜੋਗਾ ਸਿੰਘ ਉਪਲੀ, ਨਛੱਤਰ ਸਿੰਘ ਗੰਢੂਆਂ, ਗੁਰਚਰਨ ਸਿੰਘ ਜਖੇਪਲ, ਅਵਤਾਰ ਸਿੰਘ ਤਾਰੀ ਜਸਪਾਲ ਸ਼ਰਮਾ, ਕਰਨੈਲ ਸਿੰਘ, ਬਲਜਿੰਦਰ ਕਾਕਾ, ਜੀਐਸ ਸ਼ਰਮਾ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ