ਸੁਨਾਮ : ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਡੀਏਵੀ ਪਬਲਿਕ ਸਕੂਲ ਸੁਨਾਮ ਵਿੱਚ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ, ਸਕੂਲ ਦੇ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਅਤੇ ਮਹਿਮਾਨ ਸਕੂਲ ਦੇ ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾਕਟਰ ਡੌਲੀ ਰਾਏ ਅਤੇ ਵਿਸ਼ੇਸ਼ ਮਹਿਮਾਨ ਉੱਜਵਲ ਜੈਨ ਨੇ ਸ਼ਹੀਦ ਊਧਮ ਸਿੰਘ ਨੂੰ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ 'ਤੇ ਚਾਨਣਾ ਪਾਇਆ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾਕਟਰ ਪਰਸ਼ੋਤਮ ਵਸ਼ਿਸ਼ਟ ਨੇ ਕਿਹਾ ਕਿ ਇਨ੍ਹਾਂ ਮਹਾਨ ਯੋਧਿਆਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਨਵੀਂ ਪੀੜ੍ਹੀ ਨੂੰ ਇਨ੍ਹਾਂ ਸ਼ਹਾਦਤਾਂ ਤੋਂ ਜਾਣੂੰ ਕਰਵਾਉਣਾ ਜ਼ਰੂਰੀ ਹੈ ਕਿਉਂਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਨਿਰਮਾਤਾ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵੀ.ਪੀ. ਗੁਪਤਾ, ਵਾਈਸ ਪ੍ਰਿੰਸੀਪਲ ਅੰਤੂ ਗਰਗ ਅਤੇ ਸਟਾਫ ਮੈਂਬਰ ਹਾਜ਼ਰ ਸਨ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਮੈਂਬਰ ਸਤਿੰਦਰ ਸਿੰਘ ਧਾਲੀਵਾਲ ਅਤੇ ਡਾ: ਅੰਬਰੀਸ਼ ਰਾਏ ਨੇ ਵੀ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕੀਤਾ।