Tuesday, December 16, 2025

Chandigarh

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਵਿੱਚ  13 ਅਗਸਤ 2025 ਤੱਕ ਦਾ ਵਾਧਾ

July 30, 2025 05:32 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ, ਵਿਚ ਅਗਲੇ ਵਿੱਦਿਅਕ ਸਾਲ 2026-2027 ਦੀ ਛੇਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2025-2026 ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01 ਮਈ 2014 ਤੋਂ 31 ਜੁਲਾਈ 2016 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ https://cbseitms.rcil.gov.in/nvs  ਤੇ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 13 ਅਗਸਤ, 2025 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 13.12.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

 

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ