Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

July 30, 2025 07:02 PM
SehajTimes

ਚੰਡੀਗੜ੍ਹ : ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਦੱਸਣਯੋਗ ਹੈ ਕਿ ਸ. ਗੁਰਮੀਤ ਸਿੰਘ ਖੁੱਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਮੁਖੀ ਹਨ। ਪੰਜਾਬ ਮੰਡੀ ਬੋਰਡ ਦੀ ਓ.ਟੀ.ਐਸ. ਸਕੀਮ ਨਾਲ ਵੱਡੀ ਗਿਣਤੀ ਆੜ੍ਹਤੀਆਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਰਤਾ ਵਧੇਗੀ ਅਤੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਵੇਗਾ। ਇਸ ਮੌਕੇ ਆੜ੍ਹਤੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਲੋਡਿੰਗ ਲਈ ਭੁਗਤਾਨ ਦਰ ਨੂੰ ਕਈ ਸਾਲਾਂ ਤੋਂ ਨਹੀਂ ਵਧਾਇਆ ਗਿਆ ਹੈ। ਉਨ੍ਹਾਂ ਨੇ ਇਸ ਦਰ ਵਿੱਚ ਵਾਧੇ ਦੀ ਮੰਗ ਕੀਤੀ ਜਿਸ 'ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਪ੍ਰਵਾਨਗੀ ਭਾਰਤ ਸਰਕਾਰ ਨੇ ਦੇ ਦਿੱਤੀ ਹੈ ਅਤੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਫਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਚੇਅਰਮੈਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ