Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

July 30, 2025 07:06 PM
SehajTimes

ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆ ਕੌਮਾਂਤਰੀ ਸਰਹੱਦ ਉੱਤੇ ਲੱਗੀ ਜੰਗ ਦੌਰਾਨ ਫੇਲ੍ਹ ਸਾਬਤ ਹੋਈ ਵਿਦੇਸ਼ ਨੀਤੀ ਦਾ ਮੁੱਦਾ ਉਠਾਇਆ। ਮੀਤ ਹੇਅਰ ਨੇ ਸਭ ਤੋਂ ਪਹਿਲਾਂ ਫੌਜੀ ਸੈਨਿਕਾਂ ਨੂੰ ਸਿਜਦਾ ਕਰਦਿਆਂ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਲੜੀ ਜਾ ਰਹੀ ਜੰਗ ਦੌਰਾਨ ਵਿਸ਼ਵ ਗੁਰੂ ਅਖਵਾਉਣ ਵਾਲੇ ਦੇਸ਼ ਦੀ ਮੱਦਦ ਉਤੇ ਕੋਈ ਵੀ ਮੁਲਕ ਨਹੀਂ ਆਇਆ। ਚੀਨ ਤੇ ਤੁਰਕੀ ਜਿੱਥੇ ਖੁੱਲ਼੍ਹੇਆਮ ਪਾਕਿਸਤਾਨ ਦੀ ਮੱਦਦ ਉੱਤੇ ਸਨ ਉੱਥੇ ਕੌਮਾਂਤਰੀ ਮੁਦਰਾ ਫੰਡ (ਆਈ.ਐਮ.ਐਫ.) ਨੇ ਪਾਕਿਸਤਾਨ ਨੂੰ ਉਸੇ ਵੇਲੇ ਵਿੱਤੀ ਮੱਦਦ ਮਨਜ਼ੂਰ ਕੀਤੀ। ਵਿਦੇਸ਼ੀ ਮੁਲਕਾਂ ਦੇ ਦੌਰੇ ਉੱਤੇ ਗਏ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਇੱਕਾ-ਦੁੱਕਾ ਮੁਲਕਾਂ ਨੂੰ ਛੱਡ ਕੇ ਬਾਕੀ ਮੁਲਕਾਂ ਦਾ ਕੋਈ ਕੈਬਨਿਟ ਮੰਤਰੀ ਵੀ ਨਹੀਂ ਮਿਲਿਆ।

ਮੀਤ ਹੇਅਰ ਨੇ ਕੇਂਦਰ ਸਰਕਾਰ ਦੀ ਗ਼ੈਰ ਸੰਜੀਦਗੀ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਕਿਸੇ ਵੇਲੇ ਛੋਟੀ ਜਿਹਾ ਰੇਲ ਹਾਦਸਾ ਹੋਣ ਉੱਤੇ ਰੇਲ ਮੰਤਰੀ ਨੈਤਿਕ ਆਧਾਰ ਉਤੇ ਅਸਤੀਫਾ ਦੇ ਦਿੰਦਾ ਸੀ ਪ੍ਰੰਤੂ ਭਾਰਤੀ ਖੁਫੀਆ ਤੰਤਰ ਦੀ ਲਾਪਰਵਾਹੀ ਨਾਲ ਇੰਨੇ ਵੱਡੇ ਅਤਿਵਾਦੀ ਹਮਲੇ ਵਿੱਚ 26 ਜਾਨਾਂ ਚਲੀਆਂ ਗਈਆਂ ਪਰ ਸਰਕਾਰ ਵਿੱਚ ਕਿਸੇ ਦਾ ਅਸਤੀਫਾ ਤਾਂ ਦੂਰ ਦੀ ਗੱਲ, ਕਿਸੇ ਨੇ ਜ਼ਿੰਮੇਵਾਰੀ ਤੱਕ ਨਾ ਕਬੂਲੀ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਰੱਖਿਆ ਮੰਤਰੀ ਤੇ ਗ੍ਰਹਿ ਮੰਤਰੀ ਦੀਆਂ ਲੰਬੀਆਂ ਤਕਰੀਰਾਂ ਵਿੱਚ ਦੇਸ਼ ਦੇ ਆਮ ਲੋਕਾਂ ਵੱਲੋਂ ਉਠਾਏ ਜਾ ਰਹੇ ਕਿਸੇ ਵੀ ਸਵਾਲ ਦਾ ਜਵਾਬ ਤੱਕ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਾਕੀ ਮੁਲਕ ਨੇ ਤਾਂ ਸੋਸ਼ਲ ਮੀਡੀਆ ਜਾਂ ਟੀਵੀ ਉਪਰ ਜੰਗ ਦੇ ਹਾਲਾਤ ਦੇਖੇ ਪਰ ਬਾਰਡਰ ਸੂਬੇ ਪੰਜਾਬ ਦੇ ਲੋਕਾਂ ਨੇ ਹਰ ਦਿਨ ਡਰੋਨ ਹਮਲਿਆਂ, ਸਾਇਰਾਨਾਂ ਤੇ ਬਲੈਕ ਆਊਟ ਦੇ ਸਾਏ ਹੇਠ ਗੁਜ਼ਾਰੀ ਸੀ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ