Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

July 30, 2025 07:09 PM
SehajTimes

ਚੰਡੀਗੜ੍ਹ : ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਦੋਹਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ 'ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਇਹ ਦੇਖਣ ਵਿੱਚ ਆਇਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ਵਿੱਚ ਹਰ ਵਾਰਡ 'ਚ ਇਧਰ-ਉਧਰ  ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ। 

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਿਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫਾਈ ਪ੍ਰਣਾਲੀ ਵਿੱਚ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੂੰ ਤੁਰੰਤ ਤਬਾਦਲਾ ਕਰਕੇ ਹੋਰ ਥਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਵਾਰਡ ਨੰਬਰ 5 ਅਤੇ 6 ਦੇ ਨਿਵਾਸੀਆਂ ਵੱਲੋਂ ਇਲਾਕੇ ਵਿੱਚ ਲੰਮੇ ਸਮੇਂ ਤੋਂ ਬੰਦ ਸੀਵਰੇਜ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਸ਼ਿਕਾਇਤ ਕੀਤੀ ਗਈ, ਜੋ ਕਿ ਸੜਕਾਂ ਅਤੇ ਘਰਾਂ ਨੂੰ ਨਿਰੰਤਰ ਨੁਕਸਾਨ ਪਹੁੰਚਾ ਰਿਹਾ ਸੀ। ਕੈਬਨਿਟ ਮੰਤਰੀ ਨੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਰੁਕੇ ਹੋਏ ਪਾਈਪ ਲਾਈਨਾਂ ਨੂੰ ਸਾਫ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਕ ਮਹੀਨੇ ਬਾਅਦ ਦੁਬਾਰਾ ਇਸ ਇਲਾਕੇ ਦਾ ਦੌਰਾ ਕਰਕੇ ਕਾਰਗੁਜ਼ਾਰੀ ਦੀ ਸਮੀਖਿਆ ਕਰਨਗੇ। ਇਸ ਮੌਕੇ ਏ.ਡੀ.ਸੀ. (ਸ਼ਹਿਰੀ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਮੋਰਿੰਡਾ ਦੇ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ, ਨਿਰਮਲਪ੍ਰੀਤ ਮਹਿਰਵਾਨ, ਵਿਵੇਕ ਸ਼ਰਮਾ, ਮਨਜੀਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਵੀ ਮੌਜੂਦ ਸਨ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ