Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ

July 30, 2025 08:26 PM
SehajTimes

ਚੰਡੀਗੜ੍ਹ : ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਪੰਜਾਬ ਨੇ ਅੱਜ ਪੰਜਾਬ ਸਰਕਾਰ ਦੇ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਇੰਟਰਐਕਟਿਵ ਸੈਸ਼ਨ ਕਰਵਾਇਆ। ਇਸ ਸੈਸ਼ਨ ਵਿੱਚ ਮੋਹਰੀ ਉਦਯੋਗ ਭਾਈਵਾਲਾਂ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਪੰਜਾਬ ਵਿੱਚ ਇੱਕ ਪ੍ਰਗਤੀਸ਼ੀਲ ਉਦਯੋਗਿਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਨੀਤੀ ਲਾਗੂਕਰਨ ਨੂੰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ। ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਇੱਕ ਮੋਹਰੀ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨਾਲ ਮਿਲ ਕੇ ਕੰਮ ਕਰ ਰਹੇ ਹਾਂ।

ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਿਰਜਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਿਵੇਸ਼ਕ ਲੰਬੇ ਸਮੇਂ ਦੇ ਇਸ ਦ੍ਰਿਸ਼ਟੀਕੋਣ 'ਤੇ ਭਰੋਸਾ ਮਹਿਸੂਸ ਕਰ ਰਹੇ ਹਨ । ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੇ ਉਦਯੋਗਿਕ ਨੀਤੀ ਵਿੱਚ ਹੋਰ ਸੁਧਾਰ ਕਰਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਸੈਕਟਰਲ ਵਿਸ਼ੇਸ਼ ਕਮੇਟੀਆਂ ਦੇ ਗਠਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੁਆਰਾ ਲਏ ਗਏ ਪਿਛਲੇ ਫੈਸਲੇ ਜਿਵੇਂ ਕਿ ਵਨ ਟਾਈਮ ਸੈਟਲਮੈਂਟ ਸਕੀਮ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਉਦਯੋਗਿਕ ਪਲਾਟਾਂ ਕਰਨ ਆਦਿ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਏਅਰ ਕਾਰਗੋ ਸਹੂਲਤ ਖੋਲ੍ਹਣ ਦੀ ਮੰਗ ਵੀ ਕੀਤੀ ਹੈ। ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਵਿੱਚ ਏਅਰ ਕਾਰਗੋ ਸਹੂਲਤ ਖੋਲ੍ਹਣ ਲਈ ਸੁਹਿਰਦ ਯਤਨ ਕਰਨਗੇ। ਇੱਕ ਸਵਾਲ ਦੇ ਜਵਾਬ ਵਿੱਚ ਸੰਜੀਵ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਦੀਆਂ ਹੱਦਾਂ ਤੋਂ ਬਾਹਰ ਇਮਾਰਤਾਂ ਲਈ ਸਮਰੱਥ ਅਥਾਰਟੀ ਦੀ ਲੋੜ ਨਹੀਂ ਕਿਉਂਕਿ ਫੈਕਟਰੀ ਵਿਭਾਗ ਦੁਆਰਾ ਪੂਰੀ ਤਰ੍ਹਾਂ ਢਾਂਚਾਗਤ ਤਸਦੀਕ ਤੋਂ ਬਾਅਦ ਜਾਰੀ ਕੀਤਾ ਗਿਆ ਸਥਿਰਤਾ ਸਰਟੀਫਿਕੇਟ ਇਸੇ ਉਦੇਸ਼ ਦੀ ਪੂਰਤੀ ਕਰਦਾ ਹੈ ਅਤੇ ਇਸਨੂੰ ਜਾਇਜ ਮੰਨਿਆ ਜਾਣਾ ਚਾਹੀਦਾ ਹੈ। ਰਾਜ ਸਰਕਾਰ ਨੇ ਇਸ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ, ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਕਨਵੈਨਸ਼ਨ ਸੈਂਟਰ ਤਿਆਰ ਕਰਨ ਦੀ ਪ੍ਰਕਿਰਿਆ ਅਧੀਨ ਹੈ ਅਤੇ ਇੱਕ ਆਨਲਾਈਨ ਸੀਆਰਓ ਸ਼ੁਰੂ ਕੀਤਾ ਹੈ ਜੋ 15 ਕੰਮਕਾਜੀ ਦਿਨਾਂ ਦੇ ਅੰਦਰ ਪ੍ਰਦਾਨ ਕੀਤਾ ਜਾਵੇਗਾ।

ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਸ਼ਿੰਗੋਰਾ ਟੈਕਸਟਾਈਲਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਜੈਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਦਯੋਗ-ਸਰਕਾਰ ਗੱਲਬਾਤ ਨੂੰ ਸੁਚਾਰੂ ਬਣਾਉਣ ਵਿੱਚ ਸੀਆਈਆਈ ਦੀ ਭੂਮਿਕਾ 'ਤੇ ਚਾਨਣਾ ਪਾਇਆ। ਇਸ ਸੈਸ਼ਨ ਵਿੱਚ ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਅਮਿਤ ਢਾਕਾ ਨੇ ਮੁੱਖ ਭਾਸ਼ਣ ਦਿੱਤਾ, ਜਿਨ੍ਹਾਂ ਨੇ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਲਈ ਸਰਕਾਰ ਦੀਆਂ ਚੱਲ ਰਹੀਆਂ ਪਹਿਲਕਦਮੀਆਂ ਸਾਂਝੀਆਂ ਕੀਤੀਆਂ। ਇਸ ਉਪਰੰਤ ਓਪਨ ਹਾਊਸ ਨੇ ਮੈਂਬਰਾਂ ਨੂੰ ਮੰਤਰੀ ਤੇ ਸੀਨੀਅਰ ਅਧਿਕਾਰੀਆਂ ਨਾਲ ਆਪਣੇ ਸੁਝਾਅ, ਚੁਣੌਤੀਆਂ ਅਤੇ ਸੁਝਾਅ ਸਿੱਧੇ ਸਾਂਝੇ ਕਰਨ ਦੇ ਯੋਗ ਬਣਾਇਆ। ਮੈਂਬਰਾਂ ਨੇ ਸੁਝਾਅ ਦਿੱਤਾ ਕਿ ਉਦਯੋਗਿਕ ਨੀਤੀ ਤਹਿਤ ਲੇਬਰ ਕਲੋਨੀਆਂ ਨੂੰ ਪ੍ਰੋਤਸਾਹਨ ਲਈ ਵਿਚਾਰਿਆ ਜਾਵੇ। ਇਸ ਸਮਾਗਮ ਦਾ ਸਮਾਪਨ ਹਰਪ੍ਰੀਤ ਸਿੰਘ ਨਿੱਬਰ, ਵਾਈਸ ਚੇਅਰਮੈਨ, ਸੀਆਈਆਈ ਪੰਜਾਬ ਅਤੇ ਸੀਐਮਡੀ, ਪ੍ਰੀਤਿਕਾ ਇੰਡਸਟਰੀਜ਼ ਲਿਮਟਿਡ ਦੁਆਰਾ ਧੰਨਵਾਦ ਨਾਲ ਕੀਤਾ ਗਿਆ ਜਿਸ ਤੋਂ ਬਾਅਦ ਇੱਕ ਦੁਪਹਿਰ ਦੇ ਖਾਣੇ ਦਾ ਆਯੋਜਨ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ