Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

July 30, 2025 08:28 PM
SehajTimes

ਚੰਡੀਗੜ੍ਹ : ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਿਆਪਕ ਸੁਧਾਰ ਹੋਵੇਗਾ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਵਿਕਾਸ ਬਲਾਕਾਂ ਦੇ ਅਧਿਕਾਰ ਖੇਤਰ ਨੂੰ ਸਬੰਧਤ ਜ਼ਿਲ੍ਹਾ ਸੀਮਾਵਾਂ ਦੇ ਅਨੁਸਾਰ ਲਿਆਉਣ ਲਈ ਪੁਨਰਗਠਨ ਕੀਤਾ ਗਿਆ ਹੈ ਜਿਸ ਨਾਲ ਸੰਗਰੂਰ, ਮਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। ਇਸ ਪੁਨਰਗਠਨ ਦਾ ਉਦੇਸ਼ ਬਲਾਕ-ਪੱਧਰੀ ਅਤੇ ਜ਼ਿਲ੍ਹਾ-ਪੱਧਰੀ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ, ਪੇਂਡੂ ਵਿਕਾਸ ਯੋਜਨਾਵਾਂ ਦੀ ਬਿਹਤਰ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਲਾਗੂਕਰਨ ਨੂੰ ਸੁਚਾਰੂ ਬਣਾਉਣ ਤੋਂ ਇਲਾਵਾ ਪ੍ਰਸ਼ਾਸਕੀ ਕੰਮਾਂ ਦੀ ਅਸਾਵੀਂ ਵਿਵਸਥਾ (ਓਵਰਲੈਪ) ਨੂੰ ਖਤਮ ਕਰਨਾ ਹੈ ਜੋ ਅਕਸਰ ਦੇਰੀ ਅਤੇ ਸੁਸਤ ਕਾਰਗੁਜ਼ਾਰੀ ਦੇ ਕਾਰਨ ਬਣਦੇ ਸਨ। ਪੁਨਰਗਠਨ ਦੀ ਪ੍ਰਕਿਰਿਆ ਮੌਕੇ ਮੌਜੂਦਾ ਪ੍ਰਸ਼ਾਸਕੀ ਸੀਮਾਵਾਂ ਅਤੇ ਕਾਰਜਸ਼ੀਲ ਲੋੜਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੁਨਰਗਠਨ ਮੌਕੇ ਸਾਰੀਆਂ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਕਦਮ ਨਾਲ ਸੂਬਾ ਸਰਕਾਰ ਦਾ ਉਦੇਸ਼ ਜ਼ਿਲ੍ਹਾ ਪੱਧਰ 'ਤੇ ਯੋਜਨਾਬੰਦੀ ਅਤੇ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰਨਾ, ਬਲਾਕ ਅਤੇ ਜ਼ਿਲ੍ਹਾ-ਪੱਧਰੀ ਡੇਟਾ ਅਤੇ ਫੈਸਲਾ ਲੈਣ ਦੇ ਬੇਰੋਕ ਏਕੀਕਰਨ ਨੂੰ ਸਮਰੱਥ ਬਣਾਉਣਾ, ਨਾਗਰਿਕਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਲਈ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਦੀ ਸਹੂਲਤ ਦੇਣਾ ਅਤੇ ਕੇਂਦਰੀ ਤੇ ਰਾਜ ਅਧਾਰਿਤ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਪੁਨਰਗਠਿਤ ਕੀਤੇ ਗਏ ਵਿਕਾਸ ਬਲਾਕ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਪ੍ਰਕਾਸ਼ਤ ਹੋਣ 'ਤੇ ਅਮਲ ਵਿੱਚ ਆਉਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ ਭਾਈਵਾਲਾਂ, ਜਿਨ੍ਹਾਂ ਵਿੱਚ ਫੀਲਡ ਅਫਸਰ, ਚੁਣੇ ਹੋਏ ਨੁਮਾਇੰਦੇ ਅਤੇ ਆਮ ਜਨਤਾ ਸ਼ਾਮਲ ਹੈ, ਨੂੰ ਸਮੇਂ-ਸਮੇਂ ਸਿਰ ਸੂਚਿਤ ਕੀਤਾ ਗਿਆ। ਇਸੇ ਤਰ੍ਹਾਂ ਅੱਪਡੇਟ ਕੀਤੇ ਨਕਸ਼ੇ ਅਤੇ ਪ੍ਰਸ਼ਾਸਕੀ ਆਦੇਸ਼ ਵੇਲੇ ਸਿਰ ਪੇਂਡੂ ਵਿਕਾਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਉਪਲਬਧ ਕਰਵਾਏ ਜਾਣਗੇ। ਇਹ ਸੁਧਾਰ ਪਾਰਦਰਸ਼ੀ, ਜਵਾਬਦੇਹ ਅਤੇ ਸ਼ਕਤੀਆਂ ਦੇ ਵਿਕੇਂਦਰੀਕਰਨ ਵਾਲੇ ਪੇਂਡੂ ਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ