Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

July 30, 2025 08:38 PM
SehajTimes

ਚੰਡੀਗੜ੍ਹ : ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ (ਐਨ.ਸੀ.ਜੀ.ਜੀ.) ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਦੌਰਾ ਕੀਤਾ, ਜੋ ਕਿ ਭਾਰਤ ਦੇ ਰਾਈਟ ਟੂ ਸਰਵਿਸ (ਆਰ.ਟੀ.ਐਸ) ਲਾਗੂਕਰਨ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਾਰਤ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਧੀਨ ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਡਾ. ਸੁਰੇਂਦਰ ਕੁਮਾਰ ਬਾਗੜੇ, ਆਈ.ਏ.ਐਸ. ਦੀ ਅਗਵਾਈ ਹੇਠ ਵਫਦ ਵੱਲੋਂ ਕੀਤੀ ਗਈ ਇਹ ਰਣਨੀਤਕ ਸ਼ਮੂਲੀਅਤ, ਨਾਗਰਿਕ-ਕੇਂਦਰਿਤ ਸ਼ਾਸਨ ਮਾਡਲਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇਸ ਮਹੱਤਵਪੂਰਨ ਮੀਟਿੰਗ ਨੇ ਸੀਨੀਅਰ ਪ੍ਰਸ਼ਾਸਕੀ ਆਗੂਆਂ ਨੂੰ ਇੱਕ ਮੰਚ 'ਤੇ ਲਿਆਂਦਾ ਜਿਨ੍ਹਾਂ ਵਿੱਚ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ, ਆਈ.ਏ.ਐਸ. (ਰਿਟਾ) , ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ, ਪੀ.ਸੀ.ਐਸ. ਅਤੇ ਕਮਿਸ਼ਨ ਦੇ ਗਵਰਨੈਂਸ ਫੈਲੋ ਮਿਸ ਸ਼ਿਵਾਨੀ ਸ਼ਾਮਲ ਸਨ। ਇਸ ਉੱਚ-ਪੱਧਰੀ ਗੱਲਬਾਤ ਦੌਰਾਨ ਬਿਹਤਰ ਸ਼ਾਸਨ ਅਭਿਆਸਾਂ ਅਤੇ ਸੰਸਥਾਗਤ ਮਜ਼ਬੂਤੀ ਸਬੰਧੀ ਵਿਧੀਆਂ 'ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਗੱਲਬਾਤ ਗਵਰਨੈਂਸ ਦੇ ਤਿੰਨ ਮਹੱਤਵਪੂਰਨ ਥੰਮ੍ਹਾਂ 'ਤੇ ਕੇਂਦਰਿਤ ਸੀ ਜਿਨ੍ਹਾਂ ਵਿੱਚ ਲੰਬਿਤ ਮਾਮਲਿਆਂ ਵਿੱਚ ਯੋਜਨਾਬੱਧ ਕਮੀ, ਸ਼ਿਕਾਇਤ ਨਿਵਾਰਣ ਵਿਧੀਆਂ ਦੀ ਮਜਬੂਤੀ ਅਤੇ ਮਜ਼ਬੂਤ ਨਿਗਰਾਨੀ ਅਤੇ ਮੁਲਾਂਕਣ ਲਈ ਏਕੀਕ੍ਰਿਤ ਡਿਜੀਟਲ ਪਲੇਟਫਾਰਮਾਂ ਨੂੰ ਵਿਕਸਿਤ ਕਰਨਾ ਸ਼ਾਮਲ ਹੈ। ਇਹ ਪਹਿਲਕਦਮੀਆਂ ਪ੍ਰਸ਼ਾਸਨਿਕ ਆਧੁਨਿਕੀਕਰਨ ਅਤੇ ਨਾਗਰਿਕ ਸੇਵਾ ਸਹੂਲਤਾਂ ਲਈ ਪੰਜਾਬ ਦੀ ਪ੍ਰਗਤੀਸ਼ੀਲ ਪਹੁੰਚ ਨੂੰ ਦਰਸਾਉਂਦੀਆਂ ਹਨ।

ਡਾ. ਬਾਗੜੇ ਨੇ ਬਿਹਤਰ ਗਵਰਨੈਂਸ ਨਤੀਜਿਆਂ ਦੀ ਪ੍ਰਾਪਤੀ ਲਈ ਯੋਜਨਾਬੱਧ ਨਿਗਰਾਨ ਢਾਂਚੇ ਦੀ ਠੋਸ ਸੰਭਾਵਨਾ 'ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਤੌਰ 'ਤੇ ਸਰਵਿਸ ਡਲਿਵਰੀ 'ਚ ਆਉਂਦੀਆਂ ਰੁਕਾਵਟਾਂ ਨੂੰ ਦੂਰ ਕਰਨ ਸਬੰਧੀ ਇਸਦੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕੀਤਾ। ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਵਿਸ਼ੇਸ਼ ਤੌਰ 'ਤੇ ਡੇਟਾ-ਅਧਾਰਤ ਕਾਰਜਪ੍ਰਣਾਲੀ ਅਤੇ ਵਿਆਪਕ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ। ਸ੍ਰੀ ਵੀ.ਕੇ. ਜੰਜੂਆ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ ਪ੍ਰਤੀ ਸੂਬਾ ਸਰਕਾਰ ਦੇ ਸਮਰਪਣ ਨੂੰ ਉਜਾਗਰ ਕਰਦਾਂ ਪੰਜਾਬ ਸਰਕਾਰ ਦੀਆਂ ਆਈ.ਟੀ.-ਅਧਾਰਤ ਨਿਵੇਕਲੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ ਜੋ ਨਾਗਰਿਕ ਸੇਵਾ ਪਹੁੰਚ ਅਤੇ ਸੰਸਥਾਗਤ ਜਵਾਬਦੇਹੀ ਵਿੱਚ ਕ੍ਰਾਂਤੀ ਲਿਆ ਰਹੀਆਂ ਹਨ। ਇਹ ਤਕਨੀਕੀ ਸੁਵਿਧਾਵਾਂ ਕੁਸ਼ਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਢਾਂਚੇ ਵੱਲ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦੀਆਂ ਹਨ। ਇਹ ਦੌਰਾ ਦੇਸ਼ ਭਰ ਦੇ ਸਟੇਟ ਆਰ.ਟੀ.ਐਸ. ਕਮਿਸ਼ਨਾਂ ਤੱਕ ਐਨ.ਸੀ.ਜੀ.ਜੀ. ਦੇ ਵਿਆਪਕ ਪਹੁੰਚ ਪ੍ਰੋਗਰਾਮ ਦਾ ਮਹੱਤਵਪੂਰਨ ਹਿੱਸਾ ਹੈ, ਜੋ ਨਾਗਰਿਕ-ਕੇਂਦਰਿਤ ਸ਼ਾਸਨ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਨਾਉਣ ਅਤੇ ਪ੍ਰਸ਼ਾਸਕੀ ਸੁਧਾਰਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਲਈ ਤਿਆਰ ਕੀਤਾ ਗਿਆ ਹੈ। ਇਹ ਸ਼ਮੂਲੀਅਤ ਕੇਂਦਰੀ ਅਤੇ ਰਾਜ ਸੰਸਥਾਵਾਂ ਵਿਚਕਾਰ ਸਹਿਯੋਗੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਦੇਸ਼ ਭਰ ਦੇ ਗਵਰਨੈਂਸ ਈਕੋ ਸਿਸਟਮ ਦੀ ਮਜਬੂਤੀ ਲਈ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਗਵਰਨੈਂਸ ਦੇ ਬਿਹਤਰ ਅਭਿਆਸਾਂ ਨੂੰ ਅਪਨਾਉਣ ਦੀ ਵਕਾਲਤ ਕਰਦੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ