Monday, September 15, 2025

Chandigarh

ਪੰਜਾਬ ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

July 30, 2025 09:01 PM
SehajTimes

ਚੰਡੀਗੜ੍ਹ : ਸੂਬੇ ਦੇ ਨਾਗਰਿਕਾਂ ਨੂੰ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਮੁਲਾਜ਼ਮਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ 'ਚ ਮੁਲਾਜ਼ਮਾਂ ਲਈ ਹਾਜ਼ਰੀ ਲਗਾਉਣ ਵਾਸਤੇ ਐਮਸੇਵਾ ਐਪ ਦੀ ਵਰਤੋਂ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਟਾਫ਼ ਦੇ ਦਫ਼ਰਤ ਆਉਣ-ਜਾਣ ਦੇ ਸਮੇਂ ਦੀ ਨਿਗਰਾਨੀ ਕਰਨਾ, ਬੇਨਿਯਮੀਆਂ ਨੂੰ ਦੂਰ ਕਰਨਾ ਅਤੇ ਬਿਹਤਰੀਨ ਸ਼ਾਸਨ ਲਈ ਸਰੋਤਾਂ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਐਮਸੇਵਾ ਐਪ 'ਤੇ ਔਨਲਾਈਨ ਹਾਜ਼ਰੀ ਦਰਜ ਕਰਨ ਦਾ ਇਹ ਟਰਾਇਲ ਰਨ 1 ਅਗਸਤ, 2025 ਤੋਂ ਸ਼ੁਰੂ ਹੋ ਕੇ ਇੱਕ ਮਹੀਨੇ ਦੀ ਮਿਆਦ ਲਈ ਹੋਵੇਗਾ ਅਤੇ ਇਸ ਟਰਾਇਲ ਪੜਾਅ ਦੌਰਾਨ ਸੁਚਾਰੂ ਔਨਬੋਰਡਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਸ ਵਿੱਚ ਮੁਲਾਜ਼ਮਾਂ ਦੀ ਭਾਗੀਦਾਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਫ਼ਲ ਆਨਬੋਰਡਿੰਗ ਅਤੇ ਟਰਾਇਲ ਰਨ ਤੋਂ ਬਾਅਦ ਇਹ ਹਾਜ਼ਰੀ ਪ੍ਰਣਾਲੀ 1 ਸਤੰਬਰ, 2025 ਤੋਂ ਲਾਗੂ ਕਰ ਦਿੱਤੀ ਜਾਵੇਗੀ।

ਸ੍ਰੀ ਦਿਆਲਨ ਨੇ ਕਿਹਾ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਇਸ ਪਹਿਲਕਦਮੀ ਨੂੰ ਲਾਗੂ ਕਰਨ ਵਿੱਚ ਲੋੜੀਂਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਤਕਨਾਲੋਜੀ ਦੀ ਵਰਤੋਂ ਜ਼ਰੀਏ ਮੁਲਾਜ਼ਮਾਂ ਦੀ ਹਾਜ਼ਰੀ ਦੀ ਟਰੈਕਿੰਗ ਰਾਹੀਂ ਆਪਣੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਬਿਹਤਰ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ 'ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ : ਹਰਪਾਲ ਸਿੰਘ ਚੀਮਾ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ : ਮੁੱਖ ਮੰਤਰੀ