Friday, August 01, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਆਕਸੀਜਨ ਸਪਲਾਈ 'ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

July 30, 2025 09:15 PM
SehajTimes

ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਦੇ ਚਾਰ ਬੈਕਅੱਪ ਸਰੋਤ, ਪਰ ਸਟਾਫ਼ ਪ੍ਰੈਸ਼ਰ ਦੀ ਨਿਗਰਾਨੀ ਕਰਨ 'ਚ ਨਾਕਾਮ ਰਿਹਾ

ਸਿਹਤ ਸੰਭਾਲ ਸੇਵਾਵਾਂ 'ਚ ਕੁਤਾਹੀ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ

ਚੰਡੀਗੜ੍ਹ : ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਸੀਨੀਅਰ ਮੈਡੀਕਲ ਅਫਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਇੱਕ ਹਾਊਸ ਸਰਜਨ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦੀ ਘੋਰ ਅਣਗਹਿਲੀ ਕਾਰਨ ਆਕਸੀਜਨ ਦੀ ਸਪਲਾਈ ਵਿੱਚ ਵਿਘਨ ਪੈਣ ਕਰਕੇ ਕਈ ਮਰੀਜ਼ਾਂ ਦੀ ਜਾਨ ਚਲੀ ਗਈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਮੈਡੀਕਲ ਸੁਪਰਡੈਂਟ ਰਾਜ ਕੁਮਾਰ, ਸੀਨੀਅਰ ਮੈਡੀਕਲ ਅਫਸਰ (ਐਸਐਮਓ) ਸੁਰਜੀਤ ਸਿੰਘ, ਕੰਸਲਟੈਂਟ ਐਨਸਥੀਸੀਆ ਡਾ. ਸੋਨਾਕਸ਼ੀ (ਆਨ-ਡਿਊਟੀ ਡਾਕਟਰ) ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਕਤ ਤਿੰਨਾਂ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ 'ਤੇ ਉਕਤ ਡਾਕਰਟਾਂ ਨੂੰ ਸੇਵਾ ਤੋਂ ਬਰਖਾਸਤ ਵੀ ਕੀਤਾ ਜਾ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਉਹ ਕਿਸੇ ਵੀ ਸੇਵਾ ਲਾਭ ਦੇ ਹੱਕਦਾਰ ਨਹੀਂ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾ-ਮੁਆਫੀਯੋਗ' ਪ੍ਰਬੰਧਕੀ ਅਣਗਹੀਲੀ ਲਈ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡਿਊਟੀ ਪ੍ਰਤੀ ਘੋਰ ਅਣਗਹਿਲੀ ਲਈ ਹਾਊਸ ਸਰਜਨ ਡਾ. ਸ਼ਮਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਦੇ ਆਕਸੀਜਨ ਪਲਾਂਟ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਆਕਸੀਜਨ ਸਪਲਾਈ ਵਿੱਚ ਅਚਾਨਕ ਵਿਘਨ ਪੈ ਗਿਆ ਜਿਸ ਦੇ ਚਲਦਿਆਂ ਐਤਵਾਰ ਸ਼ਾਮ ਨੂੰ ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਮੌਤ ਹੋ ਗਈ।

ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਪ੍ਰਬੰਧਕੀ ਅਣਗਹਿਲੀ ਕਾਰਨ ਵਾਪਰੀ ਹੈ, ਜਦਕਿ ਹਸਪਤਾਲ ਵਿੱਚ ਢੁਕਵਾਂ ਬੁਨਿਆਦੀ ਢਾਂਚਾ, ਮਨੁੱਖੀ ਸ਼ਕਤੀ ਅਤੇ ਕਈ ਆਕਸੀਜਨ ਸਪਲਾਈ ਸਰੋਤ ਉਪਲਬਧ ਸਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦੋਹਰੇ ਕੰਪ੍ਰੈਸਰਾਂ ਵਾਲਾ ਇੱਕ ਫੰਕਸ਼ਨਲ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਆਕਸੀਜਨ ਪਲਾਂਟ, 18-20 ਸਿਲੰਡਰਾਂ ਵਾਲਾ ਇੱਕ ਮੈਨੀਫੋਲਡ ਸਿਸਟਮ, ਅਤੇ ਇੱਕ ਤਰਲ ਮੈਡੀਕਲ ਆਕਸੀਜਨ ਪਲਾਂਟ ਹੈ, ਜੋ ਚਾਰ ਬੈਕਅੱਪ ਸਰੋਤਾਂ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਆਕਸੀਜਨ ਦੇ ਪ੍ਰੈਸ਼ਰ ਵਿੱਚ ਵੱਡੀ ਗਿਰਾਵਟ ਆਉਣਾ ਡਿਊਟੀ ਸਟਾਫ ਦੀ ਗੈਰ-ਜ਼ਿੰਮੇਵਾਰਾਨਾ ਪਹੁੰਚ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਲਾਪਰਵਾਹੀ ਪੂਰੀ ਤਰ੍ਹਾਂ ਪ੍ਰਬੰਧਕੀ ਨਾਕਾਮੀ ਹੈ। ਹਸਪਤਾਲ ਵਿੱਚ 49 ਇੰਟਰਨਲ ਮੈਡੀਕਲ ਅਫਸਰ, 46 ਡੀਐਨਬੀ ਡਾਕਟਰ, 14 ਹਾਊਸ ਸਰਜਨ ਅਤੇ 17 ਮੈਡੀਕਲ ਅਫਸਰ ਹਨ, ਜੋ ਕਿ ਪ੍ਰਤੀ ਬੈੱਡ ਇੱਕ ਡਾਕਟਰ ਨੂੰ ਯਕੀਨੀ ਬਣਾਉਣ ਲਈ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਡਿਊਟੀ ਵਿੱਚ ਅਣਗਹਿਲੀ ਕਾਰਨ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਗਈਆ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਰਾਜ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਸਿਹਤ ਸੰਭਾਲ ਤੇ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਰਾਜ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈਸੀਯੂ, ਆਪ੍ਰੇਸ਼ਨ ਥੀਏਟਰ (ਓਟੀ) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ 24x7 ਆਕਸੀਜਨ ਦੀ ਉਪਲਬਧਤਾ, ਮਹੱਤਵਪੂਰਨ ਉਪਕਰਣਾਂ ਲਈ 30 ਮਿੰਟ ਬੈਕ-ਅੱਪ ਦੇ ਨਾਲ ਕਾਰਜਸ਼ੀਲ ਯੂਪੀਐਸ ਸਿਸਟਮ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਹੋਣੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਅਜਿਹੀਆਂ ਕੁਤਾਹੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

 

More in Chandigarh

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

ਆਂਗਨਵਾੜੀ ਸੇਵਾਵਾਂ ਨੂੰ ਮਾਨ ਸਰਕਾਰ ਵੱਲੋਂ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

'ਯੁੱਧ ਨਸ਼ਿਆਂ ਵਿਰੁੱਧ' ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ 'ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਲਾਮਿਸਾਲ ਟ੍ਰੈਕਟਰ ਮਾਰਚ ਨਾਲ ਕੰਧ ਉਤੇ ਲਿਖਿਆ ਪੜ੍ਹ ਕੇ ਸਰਕਾਰ ਲੈਂਡ ਪੂਲਿੰਗ ਪਾਲਿਸੀ ਰੱਦ ਕਰੇ : ਬਲਬੀਰ ਸਿੱਧੂ

ਸਾਵਿਤਰੀ ਟਾਵਰਜ਼ ਦੇ ਵਸਨੀਕ ਜੋਖਮ ਭਰੇ ਅਤੇ ਡਰ ਨਾਲ ਭਰੇ ਜੀਵਨ ਜਿਉਣ ਨੂੰ ਮਜ਼ਬੂਰ 

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ