ਹੁਸ਼ਿਆਰਪੁਰ : ਆਮ ਆਦਮੀ ਦੇ ਨਾਂ 'ਤੇ ਪੰਜਾਬ ਵਿੱਚ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੈਂਡ ਪੂਲਿੰਗ ਦੇ ਨਾਂ ਹੇਠ ਪੰਜਾਬ ਵਿੱਚ ਕਿਸਾਨਾਂ ਦੀਆਂ ਧੱਕੇ ਨਾਲ ਜ਼ਮੀਨਾਂ ਸ਼੍ਰੋਮਣੀ ਅਕਾਲੀ ਦਲ ਹਰਗਿਜ਼ ਨਹੀਂ ਖੋਹਣ ਦੇਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਗੜ੍ਹਸ਼ੰਕਰ ਹਲਕੇ ਦੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਰਿੰਕੂ ਬੇਦੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕਰਨ ਪਹੁੰਚੇ ਹੋਏ ਸਨ। ਲਾਲੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਦੇ ਨਾਮ ਹੇਠ ਸਰਕਾਰ ਵੱਲੋਂ 65 ਹਜ਼ਾਰ ਏਕੜ ਜ਼ਮੀਨ ਕਿਸਾਨਾਂ ਕੋਲੋਂ ਖੋਹ ਕੇ ਗੈਰ ਪੰਜਾਬੀਆਂ ਨੂੰ ਦਿੱਤੀ ਜਾਣੀ ਹੈ ਜੋ ਕਿ ਇੱਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਮਾਲਵੇ ਵਿੱਚ ਵਿਰੋਧ ਹੋਣ ਤੋਂ ਬਾਅਦ ਹੁਣ ਦੁਆਬੇ ਵਿੱਚ ਵੀ ਵਿਰੋਧ ਸ਼ੁਰੂ ਹੋ ਗਿਆ ਹੈ ਜਿਸ ਦੀ ਤਾਜ਼ਾ ਉਦਾਹਰਨ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਆਪ ਵਾਲਿਆਂ ਦੇ ਪਿੰਡਾਂ ਵਿੱਚ ਨਾ ਵੜਨ ਦੇ ਵੱਡੇ ਵੱਡੇ ਫਲੈਕਸ ਲਗਾ