ਪਿੰਡ ਡਗਾਲੀ ਵਿੱਚ ਸਾਫ ਪੇਯਜਲ ਦੀ ਪਾਇਲਾਇਨ ਲਈ 55.41 ਲੱਖ ਰੁਪਏ, ਬੀੜ ਕਾਲਵਾ ਵਿੱਚ 52.64 ਲੱਖ ਰੁਪਏ ਤੇ ਧਨਾਨੀ ਵਿੱਚ 27.15 ਲੱਖ ਰੁਪਏ ਦੇਣ ਦਾ ਐਲਾਨ
ਮੁੱਖ ਮੰਤਰੀ ਨੇ ਪਿੰਡ ਡੀਗ ਵਿੱਚ 6 ਕਰੋੜ 38 ਲੱਚ 42 ਹਜਾਰ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਪ੍ਰਾਥਮਿਕ ਸਿਹਤ ਕੇਂਦਰ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਕਿਹਾ ਕਿ ਅੰਤੋਂਦੇਯ ਸ਼੍ਰੇਣੀ ਵਿੱਚ ਸ਼ਾਮਿਲ ਭੂਮੀ ਤੋਂ ਵਾਂਝੇ 1 ਲੱਖ ਪਰਿਵਾਰਾਂ ਨੂੰ ਜਲਦੀ ਹੀ 100-100 ਗਜ ਦੇ ਪਲਾਟ ਦਿੱਤੇ ਜਾਣਗੇ। ਨਾਲ ਹੀ ਉਸ ਪਲਾਟ ਦੇ ਕਾਗਜ਼ ਵੀ ਸੌਂਪੇ ਜਾਣਗੇ। ਇਸ ਟੀਚੇ ਦੇ ਬਾਅਦ ਇਸ ਯੋਜਨਾ ਨੂੰ ਹੋਰ ਅੱਗੇ ਵਧਾਉਂਦੇ ਹੋਏ ਅਗਲੇ ਪੜਾਅ ਵਿੱਚ 1 ਲੱਖ ਹੋਰ ਲੋਕਾਂ ਨੂੰ ਚੋਣ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇੰਨ੍ਹਾਂ ਹੀ ਨਹੀਂ, ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲ ਦੀ ਤਰਜ 'ਤੇ ਆਧੁਨਿਕ ਸੇਵਾਵਾਂ ਅਤੇ ਸਮੱਗਰੀਆਂ ਨਾਲ ਲੈਸ ਤਿਆਰ ਕੀਤੇ ਗਏ 10 ਜਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿੱਚ 15 ਅਗਸਤ ਤੋਂ ਹਰ ਤਰ੍ਹਾ ਦੀ ਬੀਮਾਰੀ ਦਾ ਇਲਾਜ ਸ਼ੁਰੂ ਹੋ ਜਾਵੇਗਾ। ਇਸ ਨਾਲ ਸੂਬਾਵਾਸੀਆਂ ਨੂੰ ਸਸਤੀ ਦਰਾਂ 'ਤੇ ਬਿਹਤਰ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।
ਮੁੱਖ ਮੰਤਰੀ ਬੁੱਧਵਾਰ ਨੂੰ ਲਾਡਵਾ ਵਿਧਾਨਸਭਾ ਦੇ ਪਿੰਡ ਡਗਾਲੀ, ਡੀਗ, ਬੀੜ ਕਾਲਵਾ ਅਤੇ ਧਨਾਨੀ ਵਿੱਚ ਆਯੋਜਿਤ ਧੰਨਵਾਦੀ ਪ੍ਰੋਗਰਾਮ ਦੌਰਾਨ ਬੋਲ ਰਹੇ ਸਨ। ਮੁੱਖ ਮੰਤਰੀ ਦਾ ਹਰ ਪਿੰਡ ਵਿੱਚ ਲੋਕਾਂ ਨੇ ਜੋਰਦਾਰ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਦੀ ਸਮਸਿਆਵਾਂ ਨੂੰ ਵੀ ਸੁਣਿਆ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਨੇ ਪਿੰਡ ਡਗਾਲੀ ਵਿੱਚ ਸਾਫ ਪੇਯਜਲ ਦੀ ਪਾਇਪਲਾਇਨ ਲਈ 55 ਲੱਖ 41 ਹਜਾਰ ਰੁਪਏ, ਬੀੜ ਕਾਲਵਾ ਵਿੱਚ 52 ਲੱਖ 64 ਹਜਾਰ ਰੁਪਏ ਤੇ ਪਿੰਡ ਧਨਾਨੀ ਲਈ 27 ਲੱਖ 15 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਡੀਗ ਵਿੱਚ 6 ਕਰੋੜ 38 ਲੱਖ 42 ਹਜਾਰ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਪ੍ਰਾਥਮਿਕ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਸਾਰੇ ਪਿੰਡਾਂ ਵਿੱਚ ਵਿਕਾਸ ਕੰਮ ਲਈ 21-21 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਰਪੰਚਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਨੂੰ ਸਬੰਧਿਤ ਵਿਭਾਗਾਂ ਨੂੰ ਭੇਜ ਕਰੇ ਪੂਰਾ ਕਰਵਾਇਆ ਜਾਵੇਗਾ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁਰੂਕਸ਼ੇਤਰ ਜਿਲ੍ਹਾ ਦੇ ਕਿਸਾਨ ਸੂਰਜਮੁਖੀ ਦੀ ਫਸਲ ਨੂੰ ਵੱਧ ਗਿਣਤੀ ਵਿੱਚ ਉਗਾਉਂਦੇ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਾਹਬਾਦ ਵਿੱਚ ਸੂਰਜਮੁਖੀ ਓਇਲ ਮਿੱਲ ਲਗਾਈ ਜਾਵੇਗੀ। ਨਾਲ ਹੀ ਸਰੋਂ ਓਇਲ ਮਿੱਲ ਈ ਰਿਵਾੜੀ ਵਿੱਚ ਵੀ ਥਾਂ ਚੋਣ ਕਰ ਲਈ ਗਈ ਹੈ। ਇਨ੍ਹਾਂ ਦੋਵਾਂ ਮਿੱਲ ਨਾਲ ਸੂਬੇ ਦੇ ਕਿਸਾਨਾਂ ਨੁੰ ਸੂਰਜਮੁਖੀ ਅਤੇ ਸਰੋਂ ਦੀ ਫਸਲ ਦਾ ਸਹੀ ਭਾਵ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਕਿਸਾਨਾਂ ਦੀ ਸਾਰੇ ਫਸਲਾਂ ਨੂੰ ਐਮਐਸਪੀ 'ਤੇ ਖਰੀਦਿਆ ਜਾ ਰਿਹਾ ਹੈ। ਨਾਲ ਹੀ ਸਬਜੀ ਤੇ ਹੋਰ ਫਸਲਾਂ ਵਿੱਚ ਭਾਵਾਂਤਰ ਭਰਪਾਈ ਯੋਜਨਾ ਤਹਿਤ ਘੱਟ ਭਾਵ ਮਿਲਣ 'ਤੇ ਕਿਸਾਨਾਂ ਨੂੰ ਭਰਪਾਈ ਕੀਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਪਰਿਵਾਰ ਦੀ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਘੱਟ ਹੈ। ਉਸ ਪਰਿਵਾਰ ਨੂੰ 500 ਰੁਪਏ ਵਿੱਚ ਗੈਸ ਸਿਲੇਂਡਰ ਮਹੁਇਆ ਕਰਵਾਇਆ ਜਾ ਰਿਹਾ ਹੈ। ਸੂਬੇ ਦੇ 18 ਲੱਖ ਅਜਿਹੇ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਇਸੀ ਤਰ੍ਹਾ ਆਯੂਸ਼ਮਾਨ ਕਾਰਡ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਸੂਬੇ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। 70 ਸਾਲ ਤੋਂ ਉੱਪਰ ਦੀ ਆਮਦਨ ਵਾਲੇ ਬਜੁਰਗਾਂ ਦਾ 10 ਲੱਖ ਰੁਪਏ ਤੱਕ ਦਾ ਇਲਾਜ ਇਸ ਯੋਜਨਾ ਤਹਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਇਸ ਯੋਜਨਾ ਲਈ 6 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਿਡਨੀ ਦੇ ਮਰੀਜਾਂ ਦਾ ਡਾਇਲਸਿਸ ਹੁਣ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੈ ਕਿਹਾ ਕਿ ਪਿੰਡ ਦੀ ਪੰਚਾਇਤੀ ਜਮੀਨ 'ਤੇ 20 ਸਾਲ ਤੋਂ ਵੱਧ ਸਮੇਂ ਤੋਂ ਮਕਾਨ ਬਣਾ ਕੇ ਰਹਿਣ ਗਾਲੇ ਗ੍ਰਾਮੀਣਾਂ ਨੂੰ ਕੋਰਟ ਤੇ ਹੋਰ ਮੁੱਕਦਮਿਆਂ ਤੋਂ ਨਿਜਾਤ ਦਿਵਾਉਣ ਦੀ ਪੋਲਿਸੀ ਬਣਾਈ ਗਈ। ਹੁਣ ਅਜਿਹੇ ਪਰਿਵਾਰ 500 ਵਰਗ ਗਜ ਤੱਕ ਉਸ ਥਾਂ ਦੀ ਰਜਿਸਟਰੀ ਆਪਣੇ ਨਾਮ ਕਰਵਾ ਸਕਦੇ ਹਨ। ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸ੍ਰੀ ਸੁਭਾਸ਼ ਸੁਧਾ, ਚੇਅਰਮੈਨ ਧਰਮਵੀਰ ਮਿਰਜਾਪੁਰ, ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਸਮੇਤ ਵੱਡੀ ਗਿਣਤੀ ਵਿੱਚ ਗ੍ਰਾਮਣੀ ਮੌਜੂਦ ਰਹੇ।