Tuesday, September 16, 2025

Malwa

ਦਿੱਲੀ ਤੋਂ ਬਾਅਦ "ਆਪ" ਨੂੰ ਪੰਜਾਬ ਸਿਖਾਏਗਾ ਸਬਕ : ਨਾਇਬ ਸੈਣੀ 

July 31, 2025 05:05 PM
ਦਰਸ਼ਨ ਸਿੰਘ ਚੌਹਾਨ
ਹਰਿਆਣਾ ਦੇ ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ
 
ਸੁਨਾਮ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਅਤੇ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰ ਸਕੀ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਸਮੇਤ ਪੰਜਾਬ ਅਤੇ ਦਿੱਲੀ ਦੀ ਜਨਤਾ ਨੂੰ ਵੱਡੇ ਸੁਪਨੇ ਦਿਖਾਏ ਹਨ।ਹਰਿਆਣਾ ਦੇ ਲੋਕਾਂ ਨੂੰ ਕੇਜਰੀਵਾਲ ਪਸੰਦ ਨਹੀਂ ਆਇਆ ਅਤੇ ਦਿੱਲੀ ਨੇ ਝੂਠੇ ਵਾਅਦਿਆਂ ਕਾਰਨ ਉਸਨੂੰ ਸੱਤਾ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਆਖਿਆ ਕਿ ਹੁਣ ਪੰਜਾਬ ਦੇ ਲੋਕ ਇਸ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਉਤਸੁਕ ਹਨ ਅਤੇ ਪੰਜਾਬੀਆਂ ਨੂੰ ਭਾਜਪਾ ਤੋਂ ਵੱਡੀਆਂ ਉਮੀਦ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਦੀ ਅਗਵਾਈ ਹੇਠ ਆਯੋਜਿਤ ਕੀਤੇ ਸ਼ਹੀਦ ਊਧਮ ਸਿੰਘ ਦੇ 86 ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਦੇਣ ਲਈ ਸੁਨਾਮ ਆਏ ਸਨ। ਉਨ੍ਹਾਂ ਸੁਨਾਮ ਵਿਖੇ ਪਾਮ ਪਲਾਜ਼ਾ ਵਿਖੇ ਆਯੋਜਿਤ ਸ਼ਹੀਦੀ ਸਮਾਗਮ ਨੂੰ ਸੰਬੋਧਨ ਵੀ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਕਿਸਾਨਾਂ, ਮਜ਼ਦੂਰਾਂ ਤੋਂ ਲੈਕੇ ਵਪਾਰੀ, ਕਾਰੋਬਾਰੀ ਕਰਮਚਾਰੀ ਭਗਵੰਤ ਮਾਨ ਸਰਕਾਰ ਤੋਂ ਨਾਖੁਸ਼ ਹਨ। ਹਰਿਆਣਾ ਵੱਲੋਂ ਪੰਜਾਬ ਤੋਂ ਬੀਬੀਐਮਬੀ ਦਾ ਬਕਾਇਆ ਮੁਆਫ਼ ਕਰਨ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਗੱਲਬਾਤ ਚੱਲ ਰਹੀ ਹੈ ਇਕੱਠੇ ਬੈਠ ਕੇ ਇਸ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਪੰਜਾਬ ਵਿੱਚ ਆਪਣੀਆਂ ਵਧਦੀਆਂ ਗਤੀਵਿਧੀਆਂ ਬਾਰੇ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ ਆਉਂਦੇ ਹਨ। ਉਹ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਗਏ ਸਨ। ਸੰਗਰੂਰ, ਲੁਧਿਆਣਾ ਤੋਂ ਇਲਾਵਾ ਹੁਣ ਉਨ੍ਹਾਂ ਨੂੰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ ਦਾ ਦੌਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਹਨ। ਉਨ੍ਹਾਂ ਨੂੰ ਸਹੀ ਸਨਮਾਨ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਆਖਿਆ ਕਿ ਮਹਾਨ ਕ੍ਰਾਂਤੀਕਾਰੀ ਯੋਧੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਨੇ ਪੂਰੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਸਰਕਾਰਾਂ ਨੂੰ ਮਹਾਨ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਕੇ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਭਾਜਪਾ ਦੇ ਸੂਬਾ ਸਕੱਤਰ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਦਿਆਲ ਸਿੰਘ ਸੋਢੀ, ਰਾਂਝਾ ਬਖਸ਼ੀ, ਪ੍ਰੇਮ ਗੁਗਨਾਨੀ, ਸੰਜੇ ਗੋਇਲ, ਰਿਸ਼ੀ ਪਾਲ ਖੇਰਾ, ਡਾਕਟਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ