Saturday, November 01, 2025

Chandigarh

ਆਂਗਨਵਾੜੀ ਸੇਵਾਵਾਂ ਨੂੰ ਮਾਨ ਸਰਕਾਰ ਵੱਲੋਂ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

July 31, 2025 10:19 PM
SehajTimes

ਪਹਿਲੀ ਵਾਰ ਅਪੰਗਤਾ ਜਾਂ ਜਾਨਲੇਵਾ ਬੀਮਾਰੀ ਕਾਰਨ ਅਸਮਰਥ ਹੋਏ ਕਰਮਚਾਰੀਆਂ ਦੇ ਆਸ਼ਰਤਾਂ ਨੂੰ ਨੌਕਰੀ ਦਾ ਮੌਕਾ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ। ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਉਹਨਾਂ ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਦੇ ਆਸ਼ਰਤਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਦਿੱਤਾ ਜਾ ਰਿਹਾ ਹੈ ਜੋ ਸੇਵਾ ਦੌਰਾਨ ਪੱਕੇ ਤੌਰ 'ਤੇ ਅਪੰਗ ਹੋ ਗਏ ਹਨ ਜਾਂ ਜਾਨਲੇਵਾ ਬੀਮਾਰੀ ਕਾਰਨ ਅਸਮਰਥ ਹੋ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ, ਸੁਰੱਖਿਆ ਅਤੇ ਉਤਸ਼ਾਹ ਵਧਾਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਹ ਫੈਸਲੇ ਸਿਰਫ਼ ਪ੍ਰਸ਼ਾਸਨਿਕ ਨਹੀਂ ਸਗੋਂ ਮਨੁੱਖੀ ਹਮਦਰਦੀ, ਇਨਸਾਫ ਅਤੇ ਜ਼ਿੰਮੇਵਾਰ ਪ੍ਰਬੰਧਨ ਦੇ ਪ੍ਰਤੀਕ ਹਨ। ਸਰਕਾਰ ਹਮੇਸ਼ਾ ਆਪਣੇ ਫਰੰਟਲਾਈਨ ਕਰਮਚਾਰੀਆਂ ਦੀ ਸੇਵਾ ਦੀ ਕਦਰ ਕਰਦੀ ਹੈ ਅਤੇ ਉਹਨਾਂ ਦੇ ਹੱਕਾਂ ਦੀ ਪੂਰੀ ਰਾਖੀ ਕਰੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਖਾਲੀ ਅਸਾਮੀਆਂ ਦੇ ਇਸ਼ਤਿਹਾਰ 22 ਅਗਸਤ ਨੂੰ ਜਾਰੀ ਹੋਣਗੇ, ਜਦਕਿ ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਸਤੰਬਰ ਹੋਵੇਗੀ।ਉਨ੍ਹਾਂ ਕਿਹਾ ਕਿ ਭਰਤੀ ਦੀ ਪੂਰੀ ਪ੍ਰਕਿਰਿਆ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਜਾਂ ਭੇਦਭਾਵ ਦੀ ਗੂੰਜਾਇਸ਼ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਰਾਹੀਂ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਹੀ ਨਹੀਂ, ਸਗੋਂ ਹਰ ਵਰਗ ਦੀ ਮਹਿਲਾ ਅਤੇ ਬੱਚੇ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਲਈ ਬੁਨਿਆਦੀ ਪੱਧਰ 'ਤੇ ਬਦਲਾਅ ਲਿਆ ਰਹੀ ਹੈ। ਇਹ ਕਦਮ ਸਿਰਫ਼ ਭਰਤੀਆਂ ਜਾਂ ਬਦਲੀਆਂ ਤੱਕ ਸੀਮਿਤ ਨਹੀਂ, ਸਗੋਂ ਇਕ ਸਮਾਜਿਕ ਵਚਨਬੱਧਤਾ ਦਾ ਹਿੱਸਾ ਹਨ, ਜੋ ਪੰਜਾਬ ਨੂੰ ਨਿਆਇਕ, ਹਮਦਰਦੀ ਅਤੇ ਵਿਕਸਿਤ ਸਮਾਜ ਵੱਲ ਲੈ ਜਾਂਦੇ ਹਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ