Saturday, November 01, 2025

Chandigarh

ਨਗਰ ਨਿਗਮ ਮੋਹਾਲੀ ਨੇ ਓ ਟੀ ਐਸ ਸਕੀਮ ਤਹਿਤ ਪ੍ਰਾਪਰਟੀ ਟੈਕਸ ਬਕਾਏ ਦੀ ਰਿਕਾਰਡ 20 ਕਰੋੜ ਰੁਪਏ ਦੀ ਵਸੂਲੀ ਕੀਤੀ

August 01, 2025 02:30 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ। ਇਹ ਮੀਲ ਪੱਥਰ 31 ਜੁਲਾਈ, 2025 ਦੀ ਆਖਰੀ ਮਿਤੀ ਤੱਕ ਕਾਇਮ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ, ਨਗਰ ਨਿਗਮ, ਮੋਹਾਲੀ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਬਕਾਏ ਤੋਂ ਆਇਆ ਮਾਲੀਆ ਪਿਛਲੇ ਸਾਲ ਦੀ ਉਗਰਾਹੀ ਨਾਲੋਂ ਤਿੰਨ ਗੁਣਾ ਵੱਧ ਹੈ। ਡਾ. ਸੰਜੀਵ ਕੰਬੋਜ, ਹੈਲਥ ਮੈਡੀਕਲ ਅਫਸਰ ਅਤੇ ਇੰਚਾਰਜ, ਨਗਰ ਨਿਗਮ ਮੋਹਾਲੀ ਪ੍ਰਾਪਰਟੀ ਟੈਕਸ ਸ਼ਾਖਾ  ਨੇ ਕਿਹਾ ਕਿ ਟੈਕਸ ਬਕਾਏ ਵਿੱਚ ਇਹ ਅਸਾਧਾਰਨ ਉਗਰਾਹੀ, ਨਗਰ ਨਿਗਮ ਸਟਾਫ ਦੇ ਅਣਥੱਕ ਸਮਰਪਣ ਦਾ ਨਤੀਜਾ ਹੈ, ਜਿਨ੍ਹਾਂ ਨੇ ਟੈਕਸਦਾਤਾਵਾਂ ਲਈ ਸਮੇਂ ਸਿਰ ਪ੍ਰਕਿਰਿਆ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਦੇਰ ਰਾਤ ਤੱਕ (ਪਿਛਲੇ ਦੋ ਦਿਨਾਂ ਚ ਅੱਧੀ ਰਾਤ 12 ਵਜੇ ਤੱਕ) ਕੰਮ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਸਮਰਪਣ ਨੇ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਇਹ ਸਾਰੇ ਵਪਾਰਕ ਜਾਇਦਾਦਾਂ ਦੇ ਮਾਲਕ ਜਿਨ੍ਹਾਂ ਦਾ ਲੰਬੇ ਸਮੇਂ ਤੋਂ ਬਕਾਇਆ ਟੈਕਸ ਖੜ੍ਹਾ ਸੀ, ਵੀ ਨਿਗਮ ਅਧਿਕਾਰੀਆਂ ਦੀ ਪ੍ਰੇਰਨਾ ਸਦਕਾ ਆਪਣੇ ਬਕਾਏ ਦਾ ਨਿਪਟਾਰਾ ਕਰਨ ਲਈ ਅੱਗੇ ਆਏ ਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਪ੍ਰਮਾਣ ਦਿੰਦਿਆਂ ਸਰਕਾਰ ਦੀ ਟੈਕਸ ਬਕਾਏ ਚ ਛੋਟ ਦੀ ਪਹਿਲਕਦਮੀ ਪ੍ਰਤੀ ਸਖ਼ਤ ਹੁੰਗਾਰਾ ਦਿਖਾਉਂਦੇ ਹੋਏ।
ਕਮਿਸ਼ਨਰ ਨੇ ਅੱਗੇ ਕਿਹਾ ਕਿ ਨਗਰ ਨਿਗਮ ਆਪਣੇ ਮਿਹਨਤੀ ਸਟਾਫ਼ ਅਤੇ ਟੈਕਸ ਸਹਿਯੋਗੀ ਜਨਤਾ ਦਾ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਲੋਂ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਗਰਿਕਾਂ ਨੂੰ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਅਜਿਹੇ ਯਤਨਾਂ ਦਾ ਸਮਰਥਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਪ੍ਰਤੀ ਵੀ ਪੂਰਨ ਵਚਨਬੱਧਤਾ ਦਿਖਾਈ ਜਾਵੇਗੀ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ