ਹੁਸ਼ਿਆਰਪੁਰ : ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਪੱਤਰਕਾਰਾ ਗੱਲਬਾਤ ਕਰਦਿਆਂ ਆਖਿਆ ਕਿ ਮਨੁੱਖ ਨੂੰ ਜ਼ਿੰਦਗੀ ਜਿਉਣ ਲਈ ਆਕਸੀਜਨ ਦੀ ਲੋੜ ਹੈ ਜਿਸ ਦੀ ਪੂਰਤੀ ਉਹ ਰੁੱਖ ਹੀ ਕਰ ਸਕਦੇ ਹਨ। ਇਸ ਤੋਂ ਇਲਾਵਾ ਰੁੱਖ ਮਨੁੱਖ ਦੀਆਂ ਅਨੇਕਾਂ ਲੋੜਾਂ ਦੀ ਪੂਰਤੀ ਵਿੱਚ ਸਹਾਈ ਹੁੰਦੇ ਹਨ। ਉਹਨਾਂ ਨੇ ਬੂਟੇ ਲਗਾਉਣ ਦੀ ਮਹੱਤਤਾ ਵਾਰੇ ਦੱਸਦਿਆਂ ਕਿਹਾ ਕਿ ਲਾਵੋ ਰੁੱਖ ਪਾਵੋ ਸੁੱਖ ਅਨੁਸਾਰ ਜੇ ਜਿਊਂਦੇ ਰਹਿਣਾ ਹੈ ਤਾਂ ਸਾਨੂੰ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ਅਤੇ ਵਾਤਾਵਰਨ ਦੀ ਸੁੱਧਤਾ ਲਈ ਤੇ ਪਾਣੀ ਦੇ ਬਚਾਓ ਖਾਤਰ ਖਾਲੀ ਪਈਆਂ ਥਾਵਾਂ ਤੇ ਆਪਣੇ ਆਲੇ ਦੁਆਲੇ ਰੁੱਖ ਲਗਾਓ ਅਤੇ ਸਾਂਭ ਸੰਭਾਲ ਕਰਨ ਦਾ ਪ੍ਰਣ ਕਰੋ ਕਿਓਂਕਿ ਇਕੱਲੇ ਰੁੱਖ ਲਗਾਉਣਾ ਹੀ ਸਾਡਾ ਮਕਸਦ ਨਹੀਂ ਹੋਣਾ ਚਾਹੀਦਾ, ਸਗੋਂ ਉਹਨਾਂ ਦੀ ਸਾਂਭ ਸੰਭਾਲ ਅਤੇ ਪਾਲਣ ਪੋਸਣ ਵੀ ਅਤਿ ਜਰੂਰੀ ਹੈ। ਉਹਨਾਂ ਆਖਿਆ ਕਿ ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਧਰਤੀ ਤੇ ਨਿਰੰਤਰ ਵੱਧ ਰਹੇ ਤਾਪਮਾਨ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਗਰ ਆਉਣ ਵਾਲੀਆ ਪੀੜੀਆਂ ਨੂੰ ਬਚਾਉਣਾ ਹੈ ਤਾਂ ਹਰ ਮਨੁੱਖ ਨੂੰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ। ਉਹਨਾਂ ਅੱਗੇ ਆਖਿਆ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਹਨਾਂ ਦਾ ਪਾਲਣ ਪੋਸ਼ਣ ਅਤੇ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਉਣਾ ਅਤੀ ਜਰੂਰੀ ਹੈ। ਅਖੀਰ ਵਿੱਚ ਉਹਨਾਂ ਆਖਿਆ ਕਿ ਆਓ ਸਾਰੇ ਮਿਲ ਕੇ ਵੱਧ ਤੋਂ ਵੱਧ ਬੂਟੇ ਲਾ ਕੇ ਪੰਜਾਬ ਅਤੇ ਦੇਸ਼ ਨੂੰ ਹਰਾ ਭਰਾ ਬਣਾਈਏ। ਕਿਉਂਕਿ ਸਾਨੂੰ ਇੱਕ ਚੰਗੇ ਨਾਗਰਿਕ ਹੋਣ ਦੇ ਨਾਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ ਭਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਈਏ