ਲੋਕ ਵੀ ਅਪਣਾ ਫ਼ਰਜ਼ ਸਮਝਦਿਆਂ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ : ਡਾ. ਸੰਗੀਤਾ ਜੈਨ
ਮੋਹਾਲੀ : ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ੌਹਰ ਸ਼ੁੱਕਰਵਾਰ, ਡੇਂਗੂ ੌਤੇ ਵਾਰੌ ਤਹਿਤ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ—ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਜਾ ਕੇ ਚੈਕਿੰਗ ਕੀਤੀ ਅਤੇ ਡੇਂਗੂ ਬੁਖ਼ਾਰ ਲਈ ਜਿ਼ੰਮੇਵਾਰ ਮੱਛਰ ਦਾ ਲਾਰਵਾ ਲੱਭ ਕੇ ਨਸ਼ਟ ਕੀਤਾ।ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸ਼ਹਿਰ ਦੇ ਫ਼ੇਜ਼ 3ਬੀ1 ਵਿਚ ਪੈਂਦੇ ਸਕੂਲ ਆਫ਼ ਐਮੀਨੈਂਸ ਵਿਚ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿਤੇ।ਡਾ. ਜੈਨ ਨੇ ਦਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਮੁਹਿੰਮ ਜ਼ਰੀਏ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਡੇਂਗੂ ਬੁ਼ਖਾਰ ਤੋਂ ਬਚਾਉਣ ਵਿਚ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਖ਼ੁਦ ਵੀ ਸਾਵਧਾਨੀਆਂ ਵਰਤਦਿਆਂ ਅਪਣੇ ਘਰ ਅਤੇ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਚੈਕਿੰਗ ਦੌਰਾਨ ਜਿ਼ਲ੍ਹੇ ਵਿਚ ਵੱਖ ਵੱਖ ਨਿੱਜੀ ਤੇ ਪ੍ਰਾਈਵੇਟ ਸਕੂਲਾਂ ਵਿਚ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦਾ ਲਾਰਵਾ ਮਿਲਿਆ ਹੈ।ਸਿਹਤ ਟੀਮਾਂ ਵਲੋਂ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ ਹੈ ਤਾਕਿ ਭਵਿੱਖ ਵਿਚ ਲਾਰਵਾ ਪੈਦਾ ਨਾ ਹੋਣ ਦਿਤਾ ਜਾਵੇ।

ਡਾ। ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ। ਅਨਾਮਿਕਾ ਸਮੇਤ ਸਿਹਤ ਅਧਿਕਾਰੀ ਤੇ ਸਿਹਤ ਵਰਕਰ ਮੌਜੂਦ ਸਨ।
ਡੇਂਗੂ ਬੁਖ਼ਾਰ ਦੇ ਲੱਛਣ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।