ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਕਿਸਾਨ ਵਿਰੋਧੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਪੁੱਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਸੁਨਾਮ ਤੋਂ ਕਾਂਗਰਸ ਆਗੂ ਅਤੇ ਵਰਕਰਾਂ ਦਾ ਜਥਾ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨੀ ਕਿੱਤੇ ਨੂੰ ਖ਼ਤਮ ਕਰਨ ਲਈ ਕੋਝੇ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਵਿੱਚ ਆ ਜਾਣਗੀਆਂ ਜਿਸ ਕਾਰਨ ਕਿਸਾਨ ਖੇਤੀ ਕਿੱਤੇ ਤੋਂ ਬਾਂਝੇ ਹੋ ਜਾਣਗੇ। ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਲੈਂਡ ਪੂਲਿੰਗ ਨੀਤੀ ਤਹਿਤ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਤੇ ਕਬਜ਼ਾ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਆ ਜਾਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਪੁੱਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਣਗੇ। ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਪਹਿਲਾਂ ਹੀ ਕਰਜ਼ਈ ਹੋ ਗਿਆ ਹੈ। ਇਸ ਹਰਭਜਨ ਸਿੰਘ ਪ੍ਰਧਾਨ ਕਿਸਾਨ ਸੈੱਲ ਸੰਗਰੂਰ, ਇੰਸਪੈਕਟਰ ਬਲਕਾਰ ਸਿੰਘ ਚੌਹਾਨ, ਜਗਦੇਵ ਸਿੰਘ ਦੌਲੇਵਾਲਾ, ਕੁਲਵਿੰਦਰ ਸਿੰਘ ਕਿੰਦਾ ਸਾਬਕਾ ਚੇਅਰਮੈਨ, ਕਾਕਾ ਸਿੰਘ ਸਜੂਮਾਂ, ਅਵਤਾਰ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਚੀਮਾਂ, ਬੱਬੂ ਐਮ ਸੀ ਚੀਮਾਂ, ਬਲਵਿੰਦਰ ਸਿੰਘ ਧਾਲੀਵਾਲ, ਦਵਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।