Tuesday, December 16, 2025

Chandigarh

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

August 01, 2025 03:46 PM
SehajTimes

ਚੰਡੀਗੜ੍ਹ : ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ। ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਹਨ ਕਿ ਡੇਰਾਬੱਸੀ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੀ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਰੈਸਕਿਊ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ “ਪ੍ਰੋਜੈਕਟ ਜੀਵਨਜੋਤ –2 ਬਚਪਨ ਬਚਾਓ” ਤਹਿਤ ਲਗਾਤਾਰ ਅਤੇ ਪ੍ਰਤੀਬੱਧਤਾ ਨਾਲ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ।
ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਹੋਵੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ "ਪ੍ਰੋਜੈਕਟ ਜੀਵਨਜੋਤ – ਬਚਪਨ ਬਚਾਓ" ਦੇ ਤਹਿਤ ਪੁਨਰਵਾਸ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਦੇ ਭੀਖ ਮੰਗਵਾਏ ਜਾਂਦਾ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਹੋ ਰਹੀ ਹੋਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ, ਆਦਰ ਯੋਗ ਅਤੇ ਉਜਵਲ ਭਵਿੱਖ ਦੇਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ।

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ