92 ਯੂਨਿਟ ਖੂਨ ਇਕੱਤਰ ਕੀਤਾ
ਸੁਨਾਮ : ਜੰਗ -ਏ-ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਵੱਲੋਂ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਚਿਰੰਗੀ ਸ਼ਾਹ ਧਰਮਸ਼ਾਲਾ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ 92 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸੀਨੀਅਰ ਅਕਾਲੀ ਆਗੂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਦਾਨੀਆਂ ਵੱਲੋਂ ਦਿੱਤੇ ਖੂਨ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਲੱਬ ਦੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰਾਂ ਦੁਆਰਾ ਚਲਾਈਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਅਜਿਹੀਆਂ ਸੰਸਥਾਵਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੌਕੇ ਕਲੱਬ ਦੇ ਸਕੱਤਰ ਬਲਜਿੰਦਰ ਸਿੰਘ ਕਾਕਾ, ਗੁਰਦਿਆਲ ਸਿੰਘ ਖਜ਼ਾਨਚੀ, ਗੁਰਚਰਨ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਬਾਵਾ ਸਿੰਘ ਢਾਬੇ ਵਾਲਾ, ਨਰਿੰਦਰ ਸਿੰਘ ਨੀਨਾ, ਡਾਕਟਰ ਰੂਪ ਸਿੰਘ ਸ਼ੇਰੋਂ, ਜਸਪਾਲ ਸਿੰਘ ਪਾਲਾ, ਪ੍ਰਭਸ਼ਰਨ ਸਿੰਘ ਬੱਬੂ, ਰਾਜਿੰਦਰ ਸਿੰਘ ਕੈਫੀ, ਦਵਿੰਦਰ ਸਿੰਘ ਚੰਦੀ, ਗੁਰਦਾਸ ਢੋਟ ਅਮਰਜੀਤ ਸਿੰਘ ਠੇਕੇਦਾਰ, ਜਗਦੀਪ ਸਿੰਘ ਰਿੰਪੀ, ਗੁਰਚਰਨ ਸਿੰਘ ਸੰਮੀ, ਅਵਤਾਰ ਸਿੰਘ ਤਾਰੀ, ਨਾਨਕ ਸਿੰਘ ਸਰਪੰਚ, ਬਲਵੀਰ ਸਿੰਘ ਸੰਧੇ, ਹਾਕਮ ਸਿੰਘ, ਸੁਰਿੰਦਰ ਸਿੰਘ ਥਿੰਦ, ਮੱਖਣ ਸਿੰਘ, ਰਾਮ ਸਿੰਘ ਜੋਸ਼ਨ, ਹਰਪਾਲ ਸਿੰਘ ਥਿੰਦ, ਗਿਆਨ ਸਿੰਘ ਥਿੰਦ, ਪਰਮਜੀਤ ਸਿੰਘ ਪੰਮੀ ਆਦਿ ਹਾਜ਼ਰ ਸਨ।