Wednesday, September 17, 2025

Chandigarh

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

August 01, 2025 07:08 PM
SehajTimes

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ 'ਸਿਪੂ' ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ

ਕਿਹਾ, 'ਆਪ' ਸਰਕਾਰ ਦੇ ਸਰਗਰਮ ਕਦਮਾਂ ਸਦਕਾ ਪੰਜਾਬ ਟੈਕਸ ਵਸੂਲੀ ਵਿੱਚ ਮੋਹਰੀ ਰਾਜਾਂ ਵਿੱਚ ਸ਼ੁਮਾਰ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦੇ ਅੰਕੜਿਆਂ ਤੋਂ ਵੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਜੁਲਾਈ ਮਹੀਨੇ ਤੱਕ ਸ਼ੁੱਧ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜੋ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 7162.82 ਕਰੋੜ ਰੁਪਏ ਦੇ ਮੁਕਾਬਲੇ 2025.36 ਕਰੋੜ ਰੁਪਏ ਵੱਧ ਹੈ।

ਵਿੱਤ ਮੰਤਰੀ ਚੀਮਾ ਨੇ ਇਸ ਸ਼ਾਨਦਾਰ ਵਾਧੇ ਦਾ ਸਿਹਰਾ ‘ਆਮ ਆਦਮੀ ਪਾਰਟੀ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀਆਂ ਪ੍ਰਭਾਵਸ਼ਾਲੀ ਨੀਤੀਆਂ ਨੂੰ ਦਿੱਤਾ, ਜਿਨ੍ਹਾਂ ਨੇ ਕਾਰੋਬਾਰ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੇ ਨਾਲ-ਨਾਲ ਕਰਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਲਾਗੂਕਰਨ ਕਾਰਵਾਈਆਂ ਨੇ ਵੀ ਕਰ ਚੋਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਵਿੱਚ ਇਮਾਨਦਾਰ ਕਰਦਾਤਾਵਾਂ ਦੀ ਮਦਦ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕਰ ਚੋਰੀ ਵਿਰੁੱਧ ਵਿਭਾਗ ਦੇ ਸਖ਼ਤ ਰੁਖ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਕਰ ਵਿਭਾਗ, ਪੰਜਾਬ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲ ਕੀਤੇ ਹਨ। ਇਸ ਵਿੱਚੋਂ 57.43 ਕਰੋੜ ਰੁਪਏ ਸੜਕਾਂ ‘ਤੇ ਕੀਤੀਆਂ ਗਈਆਂ ਚੈਕਿੰਗਾਂ ਤੋਂ ਅਤੇ 98.97 ਕਰੋੜ ਰੁਪਏ ਜਾਂਚਾਂ ਤੇ ਪੜਤਾਲਾਂ ਤੋਂ ਵਸੂਲੇ ਗਏ ਹਨ। ਇਸ ਤੋਂ ਇਲਾਵਾ, ਸਿਪੂ ਨੇ ਦੋ ਵੱਡੇ ਜੀਐਸਟੀ ਧੋਖਾਧੜੀ ਦੇ ਮਾਮਲਿਆਂ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ 2,620.80 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਅਤੇ 296.32 ਕਰੋੜ ਰੁਪਏ ਦੀ ਅੰਦਾਜ਼ਨ ਕਰ ਚੋਰੀ ਸ਼ਾਮਲ ਹੈ। ਵਿਭਾਗ ਦੇ ਸਖ਼ਤ ਲਾਗੂਕਰਨ ਯਤਨਾਂ ਨੂੰ ਜੂਨ 2025 ਵਿੱਚ ਇਸ ਰਕਮ ਤੋਂ ਵੀ ਵੱਧ ਦੇ ਘੁਟਾਲਿਆਂ ਲਈ ਦੋ ਐਫਆਈਆਰ ਦਰਜ ਕਰਨ ਨਾਲ ਹੋਰ ਮਜ਼ਬੂਤੀ ਮਿਲੀ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਸਰਗਰਮ ਕਦਮਾਂ ਨੇ ਕਈ ਚੁਣੌਤੀਆਂ ਦੇ ਬਾਵਜੂਦ ਸੂਬੇ ਨੂੰ ਕਰ ਵਸੂਲੀ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸ਼ੁਮਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜੀਐਸਟੀ ਵਸੂਲੀ ਦੀ ਵਿਕਾਸ ਦਰ ਲਗਾਤਾਰ ਕੌਮੀ ਔਸਤ ਤੋਂ ਵੱਧ ਰਹੀ ਹੈ, ਜੋ ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਰਪੱਖ ਕਰ ਪ੍ਰਣਾਲੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੀਤੀ ਤਹਿਤ ਸਾਰੇ ਭਾਈਵਾਲਾਂ ਦੇ ਬਣਦੇ ਯੋਗਦਾਨ ਨੂੰ ਯਕੀਨੀ ਬਣਾਉਂਦੇ ਹੋਏ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਮਜ਼ਬੂਤ ਵਿੱਤੀ ਪ੍ਰਬੰਧਨ ਸਦਕਾ ਪੰਜਾਬ ਸਰਕਾਰ ਹੋਰ ਵਿੱਤੀ ਪ੍ਰਾਪਤੀਆਂ ਲਈ ਤਿਆਰ-ਬਰ-ਤਿਆਰ ਹੈ, ਜੋ ਸੂਬੇ ਦੇ ਇੱਕ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਭਵਿੱਖ ਦਾ ਰਾਹ ਪੱਧਰਾ ਕਰਨਗੀਆਂ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ