ਜ਼ੀਰਕਪੁਰ : ਸੂਬੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦੇ ਚੱਲ ਰਹੇ ਮੁੱਦੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇਸ ਇਸ ਅਲਾਮਤ ਵਿਰੁੱਧ ਲੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਨੂੰ ਸਿੱਖਿਅਤ ਕਰਨ ਅਤੇ ਰੋਕਣ ਲਈ ਜਾਗਰੂਕਤਾ ਕੈਂਪਾਂ ਦੀ "ਯੁੱਧ ਨਸ਼ੇ ਵਿਰੁੱਧ" ਤਹਿਤ ਲੜੀ ਸ਼ੁਰੂ ਕੀਤੀ ਹੋਈ ਹੈ। ਇਸ ਪਹਿਲਕਦਮੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਬਲਟਾਣਾ 7,8,31, ਤੇ ਪੀਰਮੁੱਛਲਾ ਵਿੱਚ 6,8,9,10,11,12 ਵਾਰਡਾਂ ਵਿੱਚ ਆਯੋਜਿਤ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਸਰਕਾਰ ਦੇ ਯਤਨਾਂ ਲਈ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆਯੋਜਿਤ ਜਾਗਰੂਕਤਾ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਿਆਂ ਨਾਲ ਜੂਝ ਰਹੇ ਲੋਕਾਂ ਲਈ ਸਰੋਤ ਪ੍ਰਦਾਨ ਕਰਨਾ ਹੈ। ਇਹ ਕੈਂਪ ਸੂਬੇ ਭਰ ਵਿੱਚ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਵਿੱਚ ਜਾਣਕਾਰੀ ਭਰਪੂਰ ਸੈਸ਼ਨ, ਇੰਟਰਐਕਟਿਵ ਗਤੀਵਿਧੀਆਂ ਅਤੇ ਸਲਾਹ ਸੇਵਾਵਾਂ ਸ਼ਾਮਲ ਹਨ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਨਸ਼ਿਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਇਹ ਸ਼ਲਾਘਾਯੋਗ ਹੈ ਕਿ ਸਰਕਾਰ ਨੇ ਨਸ਼ੇ ਦੀ ਲਤ ਵਿਰੁੱਧ ਲੜਾਈ ਲਈ ਇਹ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਾਨੂੰ ਸਾਰਿਆਂ ਨੂੰ ਇਸ ਸਮੱਸਿਆ ਨੂੰ ਖਤਮ ਕਰਨ ਲਈ ਇੱਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਇਹ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ, ਉੱਥੇ ਹੀ ਹੁਣ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਅੱਜ ਤੋਂਸੂਬੇ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ ਕੀਤਾ ਹੈ। ਇਹ ਪਹਿਲਕਦਮੀ "ਯੁੱਧ ਨਸ਼ੇ ਵਿਰੁੱਧ" ਮੁਹਿੰਮ ਦਾ ਹਿੱਸਾ ਹੈ ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਚੰਗੇ ਫੈਸਲੇ ਲੈਣ ਲਈ ਸ਼ਕਤੀ ਪ੍ਰਦਾਨ ਕਰਨਾ ਹੈ। ਇਹ ਕੋਰਸ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਟੀਮ ਦੁਆਰਾ ਤਿਆਰ ਕੀਤਾ ਗਿਆ ਹੈ। ਇਸਨੂੰ 1 ਅਗਸਤ 2025 ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਗਿਆ ਹੈ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਕੋਰਸ ਵਿਗਿਆਨਕ ਅਤੇ ਵਿਹਾਰਕ ਢੰਗ ਨਾਲ ਤਿਆਰ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀ ਨਸ਼ੇ ਦੀ ਲਤ ਨਾਲ ਸਬੰਧਤ ਗਲਤ ਧਾਰਨਾਵਾਂ ਨੂੰ ਦੂਰ ਕਰ ਸਕਣ ਅਤੇ ਆਪਣੀ ਜ਼ਿੰਦਗੀ ਵਿੱਚ ਸਹੀ ਫੈਸਲੇ ਲੈ ਸਕਣ।ਇਸ ਮੌਕੇ ਨਸ਼ਾ ਮੁਕਤੀ ਯਾਤਰਾ ਦੀ ਪੂਰੀ ਟੀਮ, ਐਮ ਸੀ ਸਾਹਿਬਾਨ ,ਬਲਾਕ ਪ੍ਰਧਾਨ , ਸਮੇਤ ਪੂਰੀ ਟੀਮ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।