Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

August 02, 2025 01:40 PM
SehajTimes

ਵੱਡੀ ਅਪਰਾਧਕ ਕਾਰਵਾਈ ਨੂੰ ਟਾਲਣ ‘ਚ ਮਿਲੀ ਸਫ਼ਲਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਭਗਵਾਨਪੁਰਾ, ਤਰਨਤਾਰਨ ਦੇ ਸਿਕੰਦਰਜੀਤ ਸਿੰਘ (19); ਅੰਤਰਜਾਮੀ ਕਲੋਨੀ, ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਉਰਫ਼ ਬੱਬਲ (43); ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਜਰਨੈਲ ਸਿੰਘ (34) ਵਜੋਂ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ਦੇ ਰਹਿਣ ਵਾਲੇ ਇੱਕ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ,.30 ਬੋਰ ਦੇ ਚਾਰ ਸਟਾਰ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਹਥਿਆਰਾਂ ਦੀ ਖੇਪ ਹਾਸਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਭੜਕਾਉਣ ਅਤੇ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ। ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹਥਿਆਰਾਂ ਦੀ ਤਸਕਰੀ ਦੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਕੰਦਰ ਅਤੇ 17 ਸਾਲਾ ਨਾਬਾਲਗ, ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦਾ ਘਰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੈ ਅਤੇ ਨਿਰਧਾਰਤ ਸਥਾਨਾਂ ‘ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਦੇ ਸਨ। ਦੂਜੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਪਰਦੀਪ ਅਤੇ ਜਰਨੈਲ ਮ੍ਰਿਤਕ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ, ਜਿਸਦੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਦੁਸ਼ਮਣੀ ਸੀ, ਦੇ ਸਾਥੀ ਹਨ। ਉਨ੍ਹਾਂ ਕਿਹਾ ਕਿ ਇਹ ਹਥਿਆਰ ਪਾਕਿਸਤਾਨੀ ਤਸਕਰਾਂ ਤੋਂ ਪ੍ਰਾਪਤ ਕੀਤੇ ਗਏ ਆਧੁਨਿਕ ਪਿਸਤੌਲ ਹਨ ਅਤੇ ਮ੍ਰਿਤਕ ਸੋਨੂੰ ਮੋਟਾ ਨੇ ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸੌਂਪੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਕਾਰਵਾਈ ਨੂੰ ਟਾਲਣ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਦੋ ਵੱਖ-ਵੱਖ ਮਾਮਲੇ- ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(7) ਅਤੇ 27 ਅਧੀਨ ਐਫਆਈਆਰ ਨੰ. 187 ਮਿਤੀ 26.07.2025 ਅਤੇ ਪੁਲਿਸ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 160 ਮਿਤੀ 29.07.2025 ਦਰਜ ਕੀਤੇ ਗਏ ਹਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ