Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

August 02, 2025 01:47 PM
SehajTimes

ਸੂਬੇ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ ਸਿੰਘ ਵਾਸੀ ਪੱਤੀ ਮਾਨਾ ਕੀ (ਤਰਨਤਾਰਨ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਅਤੇ ਨਵਦੀਪ ਸਿੰਘ ਜੁਰਾਇਮ-ਪੇਸ਼ਾ ਅਤੇ ਅਪਰਾਧਿਕ ਪਿਛੋਕੜ ਵਾਲੇ ਅਪਰਾਧੀ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਰਾਣਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਕਰਦੇ ਸਨ ਤਾਂ ਜੋ ਸਰਹੱਦੀ ਰਾਜ ਦੀ ਸ਼ਾਂਤੀ ਨੂੰ ਢਾਹ ਲਾਈ ਜਾ ਸਕੇ। ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲਿ੍ਹਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਖੁਫੀਆ ਇਤਲਾਹ ਮਿਲੀ ਸੀ। ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ’ਤੇ ਸਥਿਤ ਬੱਸ ਸਟਾਪ ਪੰਜਵੜ ਦੇ ਨੇੜੇ ਪੰਜ ਤੋਂ ਵੱਧ ਵਿਅਕਤੀਆਂ ਨੂੰ ਉਦੋਂ ਰੋਕਿਆ, ਜਦੋਂ ਉਹ (ਮੁਲਜ਼ਮ) ਉਨ੍ਹਾਂ ਗੈਂਗਸਟਰਾਂ ਦੀ ਉਡੀਕ ਕਰ ਰਹੇ ਸਨ, ਜਿਨ੍ਹਾਂ ਨੂੰ ਖੇਪ ਅੱਗੇ ਪਹੁੰਚਾਈ ਜਾਣੀ ਸੀ। ਡੀਜੀਪੀ ਨੇ ਦੱਸਿਆ ਕਿ ਕਾਰਵਾਈ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਆਰਮਜ਼ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 42 ਮਿਤੀ 01-08-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ