Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

August 02, 2025 05:07 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਪਰਮਿੰਦਰ ਕੌਰ, ਪਤਨੀ ਸ੍ਰੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ ਸਮੇਂ ਅਸ਼ਲੀਲ ਗੱਲਾਂ ਬੋਲਣ ਅਤੇ ਨਜਾਇਜ ਵੀਡਿਓ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਸਬੰਧੀ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਤੋਂ ਵੀ ਜਾਂਚ ਕਰਵਾਈ ਗਈ ਪ੍ਰੰਤੂ ਅੱਜ ਤੱਕ ਇਸ ਮਾਮਲੇ ਵਿਚ ਬਣਦੀ ਕਾਰਵਾਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਲੈ ਕੇ ਮਿਤੀ 04-08-2025 ਨੂੰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਹੁਕਮ ਦਿੱਤਾ ਗਿਆ ਹੈ।

Have something to say? Post your comment

 

More in Chandigarh

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ