Tuesday, September 16, 2025

Malwa

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

August 02, 2025 05:15 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁਲਕ ਅੰਦਰ ਅਮਰੀਕੀ ਨੀਤੀਆਂ ਲਾਗੂ ਕਰਨ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ 8 ਅਗਸਤ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਅਤੇ ਮਾਰਚ ਦੀਆਂ ਤਿਆਰੀਆਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਬੋਲਦਿਆਂ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਮੁਲਕ ਅੰਦਰ ਅਮਰੀਕਾ ਦੀਆਂ ਨੀਤੀਆਂ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਕਿਸਾਨੀ ਕਿੱਤੇ ਨੂੰ ਤਬਾਹ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਦੱਸਿਆ ਕਿ ਕਿਸਾਨੀ ਅਤੇ ਵਪਾਰ ਵਿਰੋਧੀ ਨੀਤੀਆਂ ਦੇ ਖਿਲਾਫ 8 ਅਗਸਤ ਨੂੰ ਮੋਗਾ ਵਿਖੇ ਭਰਵੀਂ ਰੈਲੀ ਅਤੇ ਮਾਰਚ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੁਚੇਤ ਕੀਤਾ ਜਾ ਸਕੇ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ ਮੋਗਾ ਰੈਲੀ ਵਿੱਚ ਸੰਗਰੂਰ ਜ਼ਿਲ੍ਹੇ ਵਿੱਚੋਂ 100 ਬੱਸਾਂ ਦਾ ਕਾਫਲਾ ਰਵਾਨਾ ਹੋਵੇਗਾ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪਿੰਡਾਂ ਵਿੱਚ ਲਾਮਬੰਦੀ ਸ਼ੁਰੂ ਕੀਤੀ ਜਾ ਰਹੀ ਹੈ। ਰੈਲੀ ਵਿੱਚ ਨੌਜਵਾਨਾਂ ਅਤੇ ਬੀਬੀਆਂ ਨੂੰ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ। ਕਿਸਾਨ ਆਗੂਆਂ ਮੰਗ ਕੀਤੀ ਹੈ ਕਿ ਅਮਰੀਕਾ ਭਾਰਤ ਦੇ ਵਪਾਰ ਸਮਝੌਤੇ ਤੋਂ ਬਾਹਰ ਹੋਵੇ ਅਮਰੀਕਾ ਭਾਰਤ ਦੀ ਮੰਡੀ ਵਿੱਚ ਮੱਕੀ, ਸੋਇਆਬੀਨ ਅਤੇ ਮੇਵੇ ਅਤੇ ਹੋਰ ਸਮਾਨ ਵੇਚਣਾ ਚਾਹੁੰਦਾ ਹੈ ਕਿਉਂਕਿ ਚੀਨ ਨੇ ਅਮਰੀਕਾ ਦਾ ਸਮਾਨ ਖਰੀਦਣ ਦਾ ਬਾਈਕਾਟ ਕਰ ਦਿੱਤਾ ਹੈ। ਅਮਰੀਕਾ ਦਾ ਇਹ ਸਮਾਨ ਬੰਦਰਗਾਹਾਂ ਤੇ ਸੜ ਰਿਹਾ ਹੈ ਇਹ ਸੜਿਆ ਹੋਇਆ ਸਮਾਨ ਅਮਰੀਕਾ ਭਾਰਤ ਵਿੱਚ ਵੇਚਣਾ ਚਾਹੁੰਦਾ ਹੈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਮਾਣਕ ਕਣਕਵਾਲ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਕਰਮਜੀਤ ਸਿੰਘ ਮੰਗਵਾਲ, ਕਰਨੈਲ ਸਿੰਘ ਗਨੌਟਾ, ਸੁਖਦੇਵ ਸਿੰਘ ਕੁੜੈਲ, ਰੋਸ਼ਨ ਮੂਨਕ, ਹਰਬੰਸ ਲੱਡਾ, ਰਾਮ ਕੱਕੜਵਾਲ, ਹਰਜੀਤ ਸਿੰਘ ਮਹਿਲਾਂ ਅਤੇ ਭਰਪੂਰ ਸਿੰਘ ਮੌੜਾ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ