Saturday, November 01, 2025

Malwa

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

August 02, 2025 05:43 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਅਤੇ ਸ਼ਹੀਦ ਊਧਮ ਸਿੰਘ ਕੰਬੋਜ ਇੰਟਰਨੈਸ਼ਨਲ ਮਹਾਂਸਭਾ ਵੱਲੋਂ ਸ਼ਹੀਦੇ ਆਜ਼ਮ ਊਧਮ ਸਿੰਘ ਦਾ 86ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਦੇ ਜੱਦੀ ਘਰ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਜਗਦੀਪ ਗੋਲਡੀ ਕੰਬੋਜ, ਡਾਕਟਰ ਮਲਕੀਤ ਸਿੰਘ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਵਿਨਰਜੀਤ ਸਿੰਘ ਗੋਲਡੀ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਰਾਜਨ ਸਿੰਗਲਾ, ਗੁਰਚਰਨ ਸਿੰਘ ਧਾਲੀਵਾਲ, ਰੂਪ ਸਿੰਘ ਸ਼ੇਰੋਂ, ਤੇਜਿੰਦਰ ਸਿੰਘ ਸੰਘਰੇੜੀ, ਪਰਮਜੀਤ ਕੌਰ ਵਿਰਕ, ਹਰਜਸ ਸਿੰਘ ਖਡਿਆਲ, ਰਾਮ ਸਰੂਪ ਢੈਪਈ, ਬਲਵਿੰਦਰ ਸਿੰਘ ਜਿਲ੍ਹੇਦਾਰ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਪਹੁੰਚੇ। ਯਾਦਗਾਰ ਕਮੇਟੀ ਦੇ ਪ੍ਰਧਾਨ ਕੇਸਰ ਸਿੰਘ ਢੋਟ ਵੱਲੋਂ ਆਏ ਮਹਿਮਾਨਾਂ ਨੂੰ ਤਹਿ ਦਿਲੋਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਜੀ ਨਾਲ ਸੰਬੰਧਿਤ ਮੰਗਾਂ ਪੂਰੀਆਂ ਕਰਨ ਲਈ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਯਾਦਗਾਰ ਕਮੇਟੀ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਵੱਲੋਂ ਸ਼ਹੀਦੇ ਆਜ਼ਮ ਊਧਮ ਸਿੰਘ ਜੀ ਦੀ ਇਨਕਲਾਬੀ ਜੀਵਨ ਵਿਸਥਾਰ ਨਾਲ ਚਾਨਣਾ ਪਾਇਆ। ਪ੍ਰਸਿੱਧ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ, ਕਵੀਸ਼ਰੀ ਜਥਾ ਜਗਦੇਵ ਸਿੰਘ ਛਾਜਲੀ ਅਤੇ ਬੀਬਾ ਗੁਰਨੂਰ ਕੌਰ ਵੱਲੋਂ ਆਪਣੀਆਂ ਖ਼ੂਬਸੂਰਤ ਕਵਿਤਾਵਾਂ ਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਸਰਬਜੀਤ ਸਿੰਘ ਸੀ. ਆਈ. ਡੀ. ਪੁਲਿਸ ਸੰਗਰੂਰ ਨੂੰ ਅਮਰੀਕਾ ਵਿਖੇ ਹੋਈਆਂ ਪੁਲਿਸ ਖੇਡਾਂ ਵਿੱਚ ਗੋਲਡ ਮੈਡਲ ਅਤੇ ਸਿਲਵਰ ਮੈਡਲ ਜਿੱਤਣ ਲਈ ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਸਨਮਾਨਿਤ ਕੀਤਾ ਗਿਆ। ਯਾਦਗਾਰ ਕਮੇਟੀ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਵੱਲੋਂ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਲਿਖਿਆ ਕਿਤਾਬਚਾ "ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ" ਲੋਕ ਅਰਪਣ ਕੀਤਾ ਗਿਆ। ਇਹ ਕਿਤਾਬਚਾ ਯਾਦਗਾਰ ਕਮੇਟੀ ਵੱਲੋਂ ਸੱਤਵੀਂ ਵਾਰ ਛਪਵਾ ਕੇ ਵੰਡਿਆ ਗਿਆ ਹੈ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਪ੍ਰਧਾਨ ਇੰਟਰਨੈਸ਼ਨਲ ਕੰਬੋਜ ਮਹਾਂ ਸਭਾ, ਤਰਸੇਮ ਸਿੰਘ ਮਹਿਰੋਕ ਜਨਰਲ ਸਕੱਤਰ, ਹਰਬੰਸ ਸਿੰਘ ਖ਼ਜ਼ਾਨਚੀ, ਪਰਮਵੀਰ ਸਿੰਘ, ਡਾਕਟਰ ਮਲਕੀਤ ਸਿੰਘ, ਰਘਵੀਰ ਸਿੰਘ,ਬਲਵੀਰ ਸਿੰਘ ਸੰਧੇ, ਬਲਵਿੰਦਰ ਸਿੰਘ ਬਾਗੀ, ਹਰਮੇਲ ਸਿੰਘ, ਗੁਰਚਰਨ ਸਿੰਘ ਫਿਟਰ,  ਇੰਸਪੈਕਟਰ ਬਲਜੀਤ ਸਿੰਘ, ਜੀਤ ਸਿੰਘ ਬੱਲੀ, ਐਡਵੋਕੇਟ ਕਰਮਜੀਤ ਸਿੰਘ, ਨਰਿੰਦਰ ਸਿੰਘ ਨੱਢੇ, ਸੁਰਿੰਦਰ ਸਿੰਘ ਖਾਲਸਾ, ਦੇਵ ਸਿੰਘ ਪ੍ਰਧਾਨ, ਹਰਨੇਕ ਸਿੰਘ, ਬਲਵਿੰਦਰ ਸਿੰਘ ਪ੍ਰਧਾਨ, ਹਨੀ ਸੰਗਰਾਮੀ, ਹਰਪਾਲ ਕੌਰ ਰਵਿਦਾਸਪੁਰਾ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰੀ ਹਾਜ਼ਰ ਸਨ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ