ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਸੁਨਾਮ ਦੇ ਬੱਚਿਆਂ ਨੇ ਵੀ ਭਾਗ ਲਿਆ। ਜਿਸ ਵਿੱਚ ਬਾਕਸਿੰਗ ਮੁਕਾਬਲੇ ਵਿੱਚ ਸੱਤਵੀਂ ਕਲਾਸ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਾਂਸੀ ਦਾ ਮੈਡਲ ਹਾਸਿਲ ਕੀਤਾ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ, ਚੇਅਰਪਰਸਨ ਜਸਵੰਤ ਕੌਰ ਹਰੀਕਾ, ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ, ਡੀਪੀਈ ਪਰਮਿੰਦਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਜਿਆਦਾ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਂਦਾ ਜਾਵੇਗਾ। ਇਸ ਸਮੇਂ ਮਨਜੀਤ ਸਿੰਘ, ਸੱਤਪਾਲ ਸਿੰਘ, ਕੁਲਦੀਪ ਸਿੰਘ, ਦਲਜੀਤ ਕੌਰ, ਕੋਮਲ ਕੌਰ, ਸੁਸ਼ਮਾ ਰਾਣੀ, ਮਨਪ੍ਰੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।