Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Chandigarh

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

August 02, 2025 07:45 PM
SehajTimes

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ, 02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ। ਇਨ੍ਹਾਂ ਲੈਣ-ਦੇਣਾਂ ਦੀ ਹੋਰ ਡੂੰਘਾਈ ਨਾਲ ਜਾਂਚ ਕਰਨ ਅਤੇ ਸੰਬੰਧਿਤ ਸਬੂਤ ਇਕੱਠੇ ਕਰਨ ਲਈ, ਵਿਜੀਲੈਂਸ ਬਿਊਰੋ ਨੇ ਕਾਨੂੰਨ ਦੁਆਰਾ ਸਥਾਪਿਤ ਪ੍ਰਕਿਰਿਆ ਅਨੁਸਾਰ ਇਹ ਤਲਾਸ਼ੀਆਂ ਲਈਆਂ ਹਨ। ਚੱਲ ਰਹੀਆਂ ਤਲਾਸ਼ੀਆਂ ਵਿੱਚ ਕਈ ਦੋਸ਼ਪੂਰਨ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਕਾਰਵਾਈਆਂ ਕਾਨੂੰਨੀ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਕੀਤੀਆਂ ਗਈਆਂ ਸਨ ਅਤੇ ਤਲਾਸ਼ੀ ਅਜੇ ਵੀ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਉਪਰੋਕਤ ਤਲਾਸ਼ੀ ਦੌਰਾਨ ਇਲੈਕਟ੍ਰਾਨਿਕ ਯੰਤਰ ਅਤੇ ਸੰਬੰਧਿਤ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ।

Have something to say? Post your comment

 

More in Chandigarh

ਲੋਕਾਂ ਵਿੱਚ ਰਜਿਸਟਰੇਸ਼ਨ ਲਈ ਭਾਰੀ ਉਤਸਾਹ, ਸਰਕਾਰ ਵੱਲੋਂ ਪੁਖਤਾ ਪ੍ਰਬੰਧ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਸਫਲਤਾਪੂਰਵਕ ਮਨਾਇਆ ਗਿਆ

ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ