Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

August 02, 2025 08:02 PM
SehajTimes

ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਤੱਤਾਂ 'ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਯੁੱਧ ਨਸ਼ਿਆ ਵਿਰੁੱਧ ਦੇ 154ਵੇਂ ਦਿਨ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 14 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 68 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ 'ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ 'ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿਧੀਆਂ ਤੇ ਵਿਅਕਤੀਆਂ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਵਿਸ਼ੇਸ਼ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਸਥਾਨਾਂ 'ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਹੱਤਵਪੂਰਨ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਹਨਾਂ ਅੱਗੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ 154ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖਦਿਆਂ ਅੱਜ 481 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 154 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,325 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 13.9 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 511 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 68 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ