ਚੰਡੀਗੜ੍ਹ, 02 ਅਗਸਤ-- ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਸੋਨੀਪਤ ਤੋਂ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੇਸ਼ ਦੇ ਹਰ ਨਾਗਰਿਕ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਣ ਅਤੇ ਏਕਤਾ ਦਾ ਸੰਦੇਸ਼ ਦੇਣ ਲਈ 15 ਅਗਸਤ ਤੱਕ ਦੇਸ਼ ਭਰ ਵਿੱਚ ਚਲਾਈ ਜਾਵੇਗੀ, ਜਿਸ ਤਹਿਤ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਪਣੇ ਘਰਾਂ 'ਤੇ ਤਿਰੰਗਾ ਲਹਿਰਾਉਣ ਦਾ ਸੱਦਾ ਦਿੱਤਾ ਤਾਂ ਜੋ ਹਰ ਨਾਗਰਿਕ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ 'ਹਰ ਘਰ ਤਿਰੰਗਾ' ਮੁਹਿੰਮ 2 ਅਗਸਤ ਤੋਂ 15 ਅਗਸਤ ਤੱਕ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਤਿੰਨ ਪੜਾਵਾਂ ਵਿੱਚ ਚਲਾਈ ਜਾਵੇਗੀ।