Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ; ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ; ਸਮਾਂਬੱਧ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

August 03, 2025 02:35 PM
SehajTimes

ਸਿਹਤ ਮੰਤਰੀ ਨੇ ਅਰਬਨ ਅਸਟੇਟ ਦੀਆਂ ਟੁੱਟੀਆਂ ਸੜਕਾਂ ਤੇ ਪਾਰਕਾਂ 'ਚ ਗੰਦਗੀ ਦਾ ਲਿਆ ਗੰਭੀਰ ਨੋਟਿਸ

ਅਰਬਨ ਅਸਟੇਟ ਦਾ ਪੈਦਲ ਦੌਰਾ ਕਰਨ ਦਾ ਮੁੱਖ ਉਦੇਸ਼ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ 'ਤੇ ਜਾ ਕੇ ਸਮਝਣਾ ਤੇ ਹੱਲ ਕਰਵਾਉਣਾ : ਡਾ. ਬਲਬੀਰ ਸਿੰਘ

ਅਰਬਨ ਅਸਟੇਟ ਦੀ ਹਰੇਕ ਸਮੱਸਿਆ ਦੀ ਜੀਓ ਟੈਗਿੰਗ ਨਾਲ ਵੀਡੀਓ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਭੇਜੀ

 ਪਟਿਆਲਾ : ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ।

ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ 'ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ।

ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ 'ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ 'ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ 'ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।

 

 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ