Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਕੈਬੀਨਟ ਮੰਤਰੀ ਹਰਦੀਪ ਮੁੰਡੀਆ ਨੇ ਫੇਸ 11 ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

August 03, 2025 03:16 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਦੇ ਫੇਸ 11 ਵਿੱਚ ਪਿਛਲੇ ਕਈਂ ਸਾਲਾਂ ਤੋਂ ਬਰਸਾਤੀ ਪਾਣੀ ਦਾ ਸੰਤਾਪ ਭੋਗ ਰਹੇ ਇਥੋਂ ਦੇ ਨਿਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਛੁਟਕਾਰਾ ਦਿਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 2.05 ਕਰੋੜ ਰੁਪਏ ਦੇ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਅੱਜ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਇਸ ਦੌਰਾਨ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਅਤੇ ਏਜੀ ਦਫਤਰ ਪੰਜਾਬ ਤੋਂ ਸ. ਧਰਮਿੰਦਰ ਸਿੰਘ ਲਾਂਬਾ ਵੀ ਮੌਜੂਦ ਰਹੇ।
ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ ਕਾਫ਼ੀ ਹੱਦ ਤੱਕ ਪੂਰਾ ਕਰ ਲਿਆ ਗਿਆ ਹੈ, ਜਿਸ ਕਾਰਨ ਇਸ ਸਾਲ ਬਰਸਾਤ ਦੇ ਦਿਨਾਂ ਵਿੱਚ ਫੇਸ 11 ਵਾਸੀਆਂ ਨੂੰ ਬਰਸਾਤੀ ਪਾਣੀ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪਿਛਲੇ ਸਾਲਾਂ ਦੌਰਾਨ ਬਰਸਾਤੀ ਪਾਣੀ ਲੋਕਾਂ ਦਾ ਘਰਾਂ ਵਿੱਚ ਵੜ ਕੇ ਉਨਾਂ ਦਾ ਬਹੁਤ ਨੁਕਸਾਨ ਕਰਦਾ ਸੀ। ਉਨ੍ਹਾਂ ਨੇ ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਦਿੱਤੇ।
ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਦੱਸਿਆ ਕਿ ਫੇਜ਼-11, ਮੋਹਾਲੀ ਦੇ ਪੈਟਰੋਲ ਪੰਪ ਤੋਂ ਲੈ ਕੇ ਮੋਹਾਲੀ ਗੋਲਫ ਰੇਂਜ ਤੱਕ 56“ (1400 ਐਮ.ਐਮ.) ਵਿਆਸ ਦੀ ਆਰ.ਸੀ.ਸੀ. ਪਾਈਪ (ਜਿਸ ਦੀ ਲੰਬਾਈ ਲਗਭਗ 750 ਮੀਟਰ ਹੈ) ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਫੇਸ 11 ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਵੇਗੀ, ਜਿਸ ਨਾਲ ਲੋਕਾਂ ਦੇ ਘਰ ਅਤੇ ਕੀਮਤੀ ਸਮਾਨ ਖਰਾਬ ਨਹੀਂ ਹੋਣਗੇ ਅਤੇ ਇਥੋਂ ਦੇ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੇਸ 11 ਵਾਸੀਆਂ ਦੀਆਂ ਸਮੱਸਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਥੋਂ ਦੇ ਵਾਸੀਆਂ ਦੀਆਂ ਮੁਸਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਕੰਮ ਮੁਕੰਮਲ ਹੋਣ ਨਾਲ ਫੇਜ਼-11 ਦੇ ਐਲ.ਆਈ.ਜੀ. ਅਤੇ ਐਮ.ਆਈ.ਜੀ. ਮਕਾਨਾਂ ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ।

ਇਸ ਦੌਰਾਨ ਫੇਸ 11 ਨਿਵਾਸੀ ਆਪ ਮਹਿਲਾ ਵਿੰਗ ਦੇ ਜਿਲ੍ਹਾ ਸਕੱਤਰ ਸਵਰਣਾ ਲਤਾ, ਬਲਾਕ ਪ੍ਰਧਾਨ ਤਰਨਜੀਤ ਸਿੰਘ ਪੱਪੂ, ਗੱਜਣ ਸਿੰਘ, ਕੈਪਟਨ ਕਰਨੈਲ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀਆਂ ਵੱਲੋਂ ਕੰਮ ਪ੍ਰਤੀ ਸੰਤੁਸ਼ਟੀ ਦਰਸਾਈ ਗਈ ਅਤੇ ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਅਤੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਧੰਨਵਾਦ ਕੀਤਾ ਗਿਆ।

Have something to say? Post your comment

 

More in Chandigarh

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ