Monday, August 04, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Social

ਵਿਗਿਆਨਕ ਸੋਚ ਅਪਨਾਉਣ ਸਮੇਂ ਦੀ ਮੁੱਖ ਲੋੜ : ਤਰਕਸ਼ੀਲ 

August 03, 2025 04:50 PM
SehajTimes

 

ਸੰਗਰੂਰ : ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਸਿੰਘ ਉਪਲੀ, ਮਾਸਟਰ ਗੁਰਜੰਟ ਸਿੰਘ, ਗੁਰਦੀਪ ਸਿੰਘ ਲਹਿਰਾ, ਮਨਧੀਰ ਸਿੰਘ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਥਲੇਸ ਵਿਖੇ ਇਕ ਸਿਖਿਆਦਾਇਕ , ਭਾਵਪੂਰਤ ਤਰਕਸ਼ੀਲ ਪਰੋਗਰਾਮ ਦਿੱਤਾ । ਪ੍ਰਿੰਸੀਪਲ ਪ੍ਰਵੀਨ ਮਨਚੰਦਾ ਜੀ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂਆਂ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਤੇ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਅਹਿਮ ਸਥਾਨ ਹੈ i ਉਸ ਨੂੰ ਵਿਗਿਆਨਕ ਵਿਚਾਰਾਂ ਦੇ ਨਾਲ ਨਾਲ ਧਰਮ,ਜਾਤ ,ਫਿਰਕੇ ਤੋਂ ਨਿਰਲੇਪ ਹੋ ਕੇ ਮਨੁੱਖੀ ਗੁਣਾਂ ਦਾ ਧਾਰਨੀ ਹੋ ਕੇ ਸਮਾਜ ਦੀ ਖੁਸ਼ੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ।ਇਸ ਮੌਕੇ ਤਰਕਸ਼ੀਲ ਆਗੂਆਂ ਨੇ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ , ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਆਗੂਆਂ 
 ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਅੰਧਵਿਸ਼ਵਾਸ ਤਿਆਗਣ , ਵਿਗਿਆਨਕ ਸੋਚ ਅਪਨਾਉਣ ਦਾ ਸੱਦਾ ਦਿੱਤਾ 
 ਸਕੂਲ ਪ੍ਰਿੰਸੀਪਲ ਨੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਵਿਗਿਆਨਕ ਵਿਚਾਰਾਂ ਦਾ ਭਾਵਪੂਰਤ ਸੱਦਾ ਲੈ ਕੇ ਵਿਦਿਆਰਥੀਆਂ ਦੇ ਰੂ ਬ ਰੂ ਹੋਣ ਲਈ ਧੰਨਵਾਦ ਕਰਦਿਆਂ ,ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ,ਮਿਹਨਤ ਕਰਨ , ਇਮਾਨਦਾਰ ਬਣਨ ਆਦਿ ਕੀਮਤੀ ਵਿਚਾਰ ਅਪਨਾਉਣ ਦਾ ਸੁਨੇਹਾ ਦਿੰਦਿਆਂ, ਚੇਤਨਾ ਪਰਖ਼ ਪ੍ਰੀਖਿਆ ਵਿੱਚ ਭਰਪੂਰ ਸ਼ਮੂਲੀਅਤ ਕਰਨ ਲਈ ਪ੍ਰੇਰਿਆ। ਤਰਕਸ਼ੀਲ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਤਿਆਰ ਕੀਤਾ ਜਾਵੇਗਾ।ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋ ਇਲਾਵਾ ਰਵਿੰਦਰ ਕੌਰ, ਹਤੇਸ਼ ਕੁਮਾਰ ,ਅਨੁਰਾਧਾ, ਹਰਵਿੰਦਰ ਸਿੰਘ ,ਰਣਜੀਤ ਕੌਰ, ਅਲਕਾ ਰਾਣੀ, ਗੁਰਪ੍ਰੀਤ ਕੌਰ, ਸਵੀਤਾ ਰਾਣੀ, ਰੇਸ਼ਮੀ ਚਾਵਲਾ , ਸ਼ੋਭਾ ਕਾਂਸਲ,ਬੰਦਨਾ ,ਰੀਮਾ ਗੋਇਲ ,ਆਰਤੀ ਕਾਲੜਾ, ਹਰਮਿੰਦਰ ਸਿੰਘ, ਪ੍ਰਭਜੋਤ ਕੌਰ,ਸਤੂਤੀ ਸਿੰਗਲਾ,ਗੁਰਮੀਤ ਕੌਰ, ਨਛੱਤਰ ਸਿੰਘ,ਜਸਵੀਰ ਸਿੰਘ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
 
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
941742234

Have something to say? Post your comment