Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Haryana

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਹੋਵੇਗਾ ਸ਼ਾਨਦਾਰ ਆਯੋਜਨ

August 03, 2025 04:58 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿੰਦ ਦੀ ਚਾਦਰ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਹਰਿਆਣਾ ਦੀ ਧਰਤੀ 'ਤੇ 26 ਇਤਿਹਾਸਕ ਗੁਰੂਦੁਆਰਿਆਂ ਵਿੱਓ ਉਨ੍ਹਾਂ ਦੇ ਚਰਣ ਪਏ ਹਨ। 25 ਨਵੰਬਰ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ਨੂੰ ਹਰਿਆਣਾ ਸਰਕਾਰ ਕੁਰੂਕਸ਼ੇਤਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਏਗੀ।

ਮੁੱਖ ਮੰਤਰੀ ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਪ੍ਰੋਗਰਾਮ ਦੇ ਆਯੋਜਨ ਦੇ ਸਬੰਧ ਵਿੱਚ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸੂਬਾ ਪੱਧਰੀ ਕਾਰਜ ਕਮੇਟੀ ਅਤੇ ਰਾਜ ਪੱਧਰੀ ਐਕਜ਼ੀਕਿਯੂਟਿਵ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੀ ਮੀਟਿੰਗ ਅਗਾਮੀ 6 ਅਗਸਤ ਨੂੰ ਬੁਲਾਈ ਗਈ ਹੈ, ਜਿਸ ਵਿੱਚ ਹਰਿਆਣਾ ਸਰਕਾਰ ਵੱਲੋਂ ਜਾਣ ਵਾਲੇ ਸਹਿਯੋਗ ਦੇ ਬਾਰੇ ਵਿੱਚ ਵਿਸਤਾਰ ਨਾਲ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਘੱਟ ਤੋਂ ਘੱਟ 5 ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਹੋਵੇ ਜੋ ਸ਼੍ਰੀ ਗੁਰੂ ਤੇਗ ਬਹਾਦੁਰ ਨਾਲ ਜੁੜੇ ਹੋਣ। ਉਨ੍ਹਾਂ ਦੇ ਨਾਮ ਨਾਲ ਪੋਧਾਰੋਪਣ, ਮੈਰਾਥਨ, ਬਾਇਕ ਰੈਲੀ, ਲਾਇਟ ਐਂਡ ਸਾਉਂਡ ਸ਼ੌਅ ਦਾ ਆਯੋਜਨ ਕੀਤਾ ਜਾਵੇ। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸਿਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਦੀ ਸ਼ਹਾਦਤ ਦਾ ਸੰਦੇਸ਼ ਦੇਣ ਲਈ ਅਕਤੂਬਰ ਮਹੀਨੇ ਦੇ ਆਖੀਰੀ ਹਫਤੇ ਤੋਂ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਚਾਰ ਸ਼ੋਭਾਯਾਤਰਾਵਾਂ ਕੱਢੀਆਂ ਜਾਣਗੀਆਂ, ਜਿਸ ਦਾ ਸਮਾਪਨ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਕੀਤਾ ਜਾਵੇਗਾ।

ਮੀਟਿੰਗ ਵਿੱਚ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਕਿ ਪ੍ਰੋਗਰਾਮ ਦਾ ਇੱਕ ਲੋਗੋ ਵੀ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪੇਜ਼ ਵੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ, ਸਪੈਸ਼ਲ ਆਫਿਸਰ (ਕਮਿਊਨਿਟੀ ਪੁਲਿਸਸਿੰਗ ਐਂਡ ਆਊਟਰੀਚ) ਸ੍ਰੀ ਪੰਕਜ ਨੈਨ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੀ ਵਧੀਕ ਨਿਦੇਸ਼ਕ (ਪ੍ਰਸਾਸ਼ਨਿਕ) ਸ੍ਰੀਮਤੀ ਵਰਸ਼ਾ ਖੰਗਵਾਲ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ