Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਹਰਿਆਣਾ ਕੈਬੀਨੇਟ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਂਗ ਦੇ ਗਰੁੱਪ ਬੀ ਸੇਵਾ ਨਿਯਮਾਂ ਵਿੱਚ ਸੋਧ ਨੂੰ ਦਿੱਤੀ ਪ੍ਰਵਾਨਗੀ

August 03, 2025 05:31 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਹੋਈ ਕੈਬੀਨੇਟ ਦੀ ਮੀਟਿੰਗ ਵਿੱਚ ਹਰਿਆਣਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਗਰੁੱਪ ਬੀ ਸੇਵਾ ਨਿਯਮ, 1997 ਵਿੱਚ ਪ੍ਰਮੁੱਖ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ, ਤਾਂ ਜੋ ਇੰਨ੍ਹਾਂ ਨੂੰ ਮੌਜੂਦਾ ਪ੍ਰਸਾਸ਼ਨਿਕ ਅਤੇ ਭਰਤੀ ਜਰੂਰਤਾਂ ਅਨੁਰੂਪ ਬਣਾਇਆ ਜਾ ਸਕੇ। ਇੰਨ੍ਹਾਂ ਸੋਧਾਂ ਵਿੱਚ ਅਹੁਦਿਆਂ ਦੇ ਨਾਮਕਰਨ, ਮਾਣਭੱਤ, ਵਿਦਿਅਕ ਯੋਗਤਾ ਵਿੱਚ ਬਦਲਾਅ ਅਤੇ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਨਵੇਂ ਸਿਰਜੇ ਅਹੁਦਿਆਂ ਨੂੰ ਸ਼ਾਮਿਲ ਕਰਨਾ ਸਮਿਲਤ ਹੈ।

ਪਹਿਲਾਂ ਦੀ ਸਰਕਾਰੀ ਨੋਟੀਫਿਕੇਸ਼ਨਾਂ ਅਨੁਸਾਰ, ਬਾਲ ਵਿਕਾਸ ਪਰਿਯੋਜਨਾ ਅਧਿਕਾਰੀ (ਮਹਿਲਾ) ਅਤੇ ਪ੍ਰੋਗਰਾਮ ਅਧਿਕਾਰੀ (ਮਹਿਲਾ) ਦੇ ਅਹੁਦਿਆਂ ਦਾ ਅਧਿਕਾਰਤ ਨਾਮ ਬਦਲ ਕੇ ਕ੍ਰਮਵਾਰ ਮਹਿਲਾ ਅਤੇ ਬਾਲ ਵਿਕਾਸ ਪਰਿਯੋਜਨਾ ਅਧਿਕਾਰੀ (ਮਹਿਲਾ) ਅਤੇ ਜਿਲ੍ਹਾ ਪ੍ਰੋਗਰਾਮ ਅਧਿਕਾਰੀ (ਮਹਿਲਾ) ਕੀਤਾ ਗਿਆ ਹੈ। ਇਸ ਨੂੰ ਦਰਸ਼ਾਉਣ ਤਹਿਤ ਵਿਭਾਂਗ ਦੀ ਨਿਯਮਾਂ ਵਿੱਚ ਜਰੂਰੀ ਸੋਧ ਕੀਤੇ ਗਏ ਹਨ।

ਇਸ ਤੋਂ ਇਲਾਵਾ, ਵਿਭਾਗ ਦੇ ਸੇਵਾ ਨਿਯਮ, 1997 ਦੇ ਨਿਯਮ 14 ਨੂੰ ਹਰਿਆਣਾ ਸਿਵਲ ਸੇਵਾ (ਸਜਾ ਅਤੇ ਅਪੀਲ) ਨਿਯਮ, 1987 ਦੇ ਸਥਾਨ 'ਤੇ ਸੋਧ 2016 ਨਿਯਮਾਂ ਨਾਲ ਬਦਲਿਆ ਗਿਆ ਹੈ।

ਚਰਖੀ ਦਾਦਰੀ ਜਿਲ੍ਹਾ ਲਈ ਜਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਸੁਪਰਡੈਂਟ, ਅਤੇ ਪਪਲੋਹਾ (ਪਿੰਜੌਰ) ਸਥਿਤ ਪੰਜੀਰੀ ਪਲਾਟ ਦੇ ਪ੍ਰਬੰਧਕ ਸਮੇਤ ਨਵੇਂ ਸਿਰਜੇ ਅਹਹੁਦਿਆਂ ਨੂੰ ਵੀ ਸੇਵਾ ਨਿਯਮਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮੌਜੂਦਾ ਨਿਯਮਾਂ ਵਿੱਚ ਮਾਣਭੱਤਿਆਂ ਨੂੰ ਸੱਤਵੇਂ ਪੇ-ਕਮਿਸ਼ਨ ਦੀ ਸਿਫਾਰਿਸ਼ਾਂ ਅਨੁਰੂਪ ਅਪਡੇਟ ਕੀਤਾ ਅਿਗਾ ਹੈ।

ਭਰਤੀ ਪ੍ਰਕ੍ਰਿਆ ਨੂੰ ਵੱਧ ਸੁਚਾਰੂ ਬਨਾਉਣ ਦੇ ਉਦੇਸ਼ ਨਾਲ, ਹਰਿਆਣਾ ਲੋਕ ਸੇਵਾ ਕਮਿਸ਼ਨ (ਐਚਪੀਐਸਸੀ) ਦੇ ਇਤਰਾਜਾਂ ਦੇ ਬਾਅਦ ਮਹਿਲਾ ਅਤੇ ਬਾਲ ਵਿਕਾਸ ਪਰਿਯੋਜਨਾ ਅਧਿਕਾਰੀ (ਮਹਿਲਾ) ਅਹੁਦੇ ਤਹਿਤ 50% ਕੋਟੇ ਦੇ ਨਾਲ ਦੋ ਵੱਖ-ਵੱਖ ਵਿਦਿਅਕ ਯੋਗਤਾਵਾਂ ਦੇ ਪ੍ਰਾਵਧਾਨ ਨੁੰ ਹਟਾ ਦਿੱਤਾ ਗਿਆ ਹੈ।

ਇਸ ਤਰ੍ਹਾ, ਉੱਪ ਨਿਦੇਸ਼ਕ ਅਹੁਦੇ 'ਤੇ ਸਿੱਧੀ ਭਰਤੀ ਲਈ ਯੂਜੀਜੀ-ਨੈਟ ਪਾਸ ਹੋਣ ਦੀ ਜਰੂਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਇਹ ਫੈਸਲਾ ਐਚਪੀਐਸਸੀ ਵੱਲੋਂ ਯੋਗਤਾ ਮਾਨਦੰਡਾਂ ਨੂੰ ਸੋਧ ਕਰਨ ਦੀ ਸਿਫਾਰਿਸ਼ ਦੇ ਅਨੁਰੂਪ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਾਰੇ ਅਹੁਦਿਆਂ ਲਈ ਮੈਟ੍ਰਿਕ ਜਾਂ ਉੱਚ ਸਿਖਿਆ ਪੱਧਰ 'ਤੇ ਹਿੰਦੀ ਜਾਂ ਸੰਸਕ੍ਰਿਤ ਵਿਸ਼ਾ ਦਾ ਅਧਿਐਨ ਜਰੂਰੀ ਕਰਨ ਦਾ ਪ੍ਰਾਵਧਾਨ ਵੀ ਜੋੜਿਆ ਗਿਆ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ