ਮਲੇਰਕੋਟਲਾ : ਅੱਜ ਪਿੰਡ ਮਿੱਠੇਵਾਲ ਵਿਖੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਇਸ ਮੌਕੇ ਸਮੂਹ ਪਿੰਡ ਵਾਸੀ ਅਤੇ ਸਰਪੰਚ ਕੁਲਦੀਪ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਰੁੱਖਾਂ ਦੀ ਘਾਟ ਹੋਣ ਕਰਕੇ ਦਿਨੋਂ ਦਿਨ ਵਾਤਾਵਰਣ ਦੂਸਤ ਹੋ ਰਿਹਾ ਹੈ ਅਤੇ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ ਉਹਨਾਂ ਕਿਹਾ ਕਿ ਮੈਂ ਪੰਜਾਬ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਪਣੇ ਆਪਣੇ ਪਿੰਡ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਬਣਾਉਣ ਵਿੱਚ ਸਹਿਯੋਗ ਦੇਣ ਉਹਨਾਂ ਕਿਹਾ ਕਿ ਮੇਰੇ ਪਿੰਡ ਮਿੱਠੇਵਾਲ ਦੇ ਲੋਕ ਇਹੋ ਜਿਹੀਆਂ ਲੋਕ ਸੇਵਾਵਾਂ ਨਿਭਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਮੌਜੂਦਾ ਪੰਚਾਇਤ ਦਾ ਪੂਰਾ ਸਹਿਯੋਗ ਦਿੰਦੇ ਹਨ ਮੈਂ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਵੀ ਕਰਦਾ ਹਾਂ ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਆਪਣੇ ਆਲੇ ਦੁਆਲੇ ਨੂੰ ਰੁੱਖ ਲਗਾ ਕੇ ਹਰਿਆ ਭਰਿਆ ਬਣਾਈਏ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਵਾਤਾਵਰਣ ਅਤੇ ਸਾਫ ਹਵਾ ਪਾਣੀ ਮੁਹਈਆ ਕਰਾਇਆ ਜਾ ਸਕੇ ਕਿਉਂਕਿ ਪੰਜਾਬ ਵਿੱਚ ਦਿਨੋ ਦਿਨ ਰੁੱਖਾਂ ਦੀ ਕਟਾਈ ਵਿੱਚ ਵਾਧਾ ਹੋਇਆ ਹੈ ਜਿਸ ਦੀ ਭਰਭਾਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਕਰਨੀ ਪਵੇਗੀ ਤਾਂ ਹੀ ਅਸੀਂ ਸਾਫ ਹਵਾ ਵਿੱਚ ਸਾਹ ਲੈ ਸਕਾਂਗੇ ਅਤੇ ਵਧ ਰਹੇ ਤਾਪਮਾਨ ਨੂੰ ਘਟਾਉਣ ਵਿੱਚ ਕਾਮਯਾਬ ਹੋ ਸਕਾਂਗੇ ਉਹਨਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾ ਰਹੀ ਹੈ ਪਰ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਦੇ ਹਰ ਇੱਕ ਲੋਕ ਭਲਾਈ ਕੰਮ ਵਿੱਚ ਆਪਣਾ ਜੋ ਯੋਗਦਾਨ ਪਾਈਏ ਅਤੇ ਪੰਜਾਬ ਨੂੰ ਪਹਿਲਾਂ ਦੀ ਤਰ੍ਹਾਂ ਹੀ ਇੱਕ ਰੰਗਲਾ ਪੰਜਾਬ ਬਣਾਈਏ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘ ਧਾਲੀਵਾਲ, ਪੰਚ ਮਨਜੀਤ ਸਿੰਘ, ਪੰਚ ਅਮਨਪ੍ਰੀਤ ਸਿੰਘ, ਪੰਚ ਰੇਸਮ ਸਿੰਘ, ਪੰਜ ਅਵਤਾਰ ਸਿੰਘ, ਪੰਚ ਪੰਚ ਪਰਮਜੀਤ ਕੌਰ ,ਪੰਚ ਗੁਰਪ੍ਰੀਤ ਕੌਰ ,ਪੰਚ ਪਰਮਜੀਤ ਕੌਰ, ਕਾਮਰੇਡ ਗੁਰਚਰਨ ਸਿੰਘ, ਰਾਮ ਰਤਨ ਸਿੰਘ, ਕੁਲਦੀਪ ਸਿੰਘ, ਬੰਤ ਸਿੰਘ (ਮਿੱਠੂ) ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਮਨਦੀਪ ਸਿੰਘ, ਜੂਨੀ ਜਸਵਿੰਦਰ ਸਿੰਘ, ਮਨਜਿੰਦਰ ਸਿੰਘ ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ