Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ :116 ਨਸ਼ਾ ਤਸਕਰ ਕਾਬੂ

August 03, 2025 08:39 PM
SehajTimes
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
 
ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37,085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 433 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 90 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ