ਹੁਸ਼ਿਆਰਪੁਰ : ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਪੰਜਾਬ ਵਿਚ ਲਈ ਜਾਣ ਵਾਲੀ ਹਜ਼ਾਰਾਂ ਏਕੜ ਜ਼ਮੀਨ ਕਿਸਾਨ ਮਾਰੂ ਫ਼ੈਸਲਾ ਹੈ ਜੋ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਬਰਿੰਦਰ ਸਿੰਘ ਪਰਮਾਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਥੀਆਂ ਸਮੇਤ ਕੀਤਾ। ਪਰਮਾਰ ਨੇ ਕਿਹਾ ਕਿ ਲੈਂਡ ਪੁਲਿੰਗ ਪਾਲਿਸੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਚੱਟਾਨ ਵਾਂਗ ਖੜਾ ਹੈ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜਦਾ ਰਿਹਾ ਹੈ ਅਤੇ ਅੱਗੇ ਵੀ ਲੜਦਾ ਰਹੇਗਾ। ਓੁਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾਂ ਹੀ ਵਾਹੀਯੋਗ ਜਮੀਨ ਬੇਹੱਦ ਘੱਟ ਰਹਿ ਗਈ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਵੱਡੇ ਵੱਡੇ ਸੁਫਨੇ ਦਿਖਾ ਕੇ ਲੁੱਟਣਾ ਚਾਹੁੰਦੀ ਹੈ ਜਿਸ ਨਾਲ ਕਿਸਾਨ ਦੇ ਕੋਲ ਨਾ ਹੀ ਜਮੀਨ ਬਚੇਗੀ ਅਤੇ ਨਾ ਹੀ ਉਸ ਕੋਲ ਪੈਸਾ। ਸਰਕਾਰ ਵਲੋਂ ਲਿਆਂਦੀ ਇਸ ਲੈਂਡ ਪੂਲਿੰਗ ਨੀਤੀ ਨਾਲ ਇਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ ਤੇ ਸੂਬੇ ਦੇ ਲੋਕਾਂ ਵਿਚ ਆਪ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਇਸ ਸਰਕਾਰ ਦਾ ਪਤਨ ਹੋਣਾ ਸ਼ੁਰੂ ਹੋ ਗਿਆ ਹੈ ਤੇ ਹੁਣ ਇਨ੍ਹਾਂ ਦੇ ਲੀਡਰਾਂ ਨੂੰ ਲੋਕ ਪਿੰਡਾਂ 'ਚ ਵੜਨ ਨਹੀਂ ਦੇ ਰਹੇ। ਪਰਮਾਰ ਨੇ ਪੰਜਾਬ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਨੂੰ ਬਚਾਉਣ ਤੇ ਸਰਕਾਰ ਖ਼ਿਲਾਫ਼ ਲਗਾਏ ਜਾ ਰਹੇ ਧਰਨਿਆਂ ਵਿੱਚ ਵੱਧ ਤੋਂ ਵੱਧ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਇਸ ਤਾਨਾਸ਼ਾਹੀ ਫੈਸਲੇ ਦਾ ਵਿਰੋਧ ਕਰਨ ਤਾ ਜੋ ਸਰਕਾਰ ਇਸ ਕਿਸਾਨ ਵਿਰੋਧੀ ਫ਼ੈਸਲੇ ਨੂੰ ਵਾਪਸ ਲੈਣ ਲਈ ਮਜਬੂਰ ਹੋ ਜਾਵੇ